Punjab

ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

BolPunjabDe Buero

ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (Giani Jagtar Singh) ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ,ਉਨ੍ਹਾਂ ਨੇ ਟਵੀਟ ਜ਼ਰੀਏ ਸਿੰਘ ਸਾਹਿਬ ਦੇ ਪ੍ਰਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ, “ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (Giani Jagtar Singh) ਦੇ ਅਕਾਲ ਚਲਾਣੇ ’ਤੇ ਦੁਖੀ ਹਾਂ,ਸਿੰਘ ਸਾਹਿਬ ਦੇ ਗਿਆਨੀ ਜਗਤਾਰ ਸਿੰਘ ਅਤੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਨੁਸਾਰ ਮਨੁੱਖਤਾ ਦੀ ਸੇਵਾ ਕਰਨ ਦੇ ਯਤਨਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ,ਉਨ੍ਹਾਂ ਦੇ ਪ੍ਰਵਾਰ ਅਤੇ ਕਰੀਬੀਆਂ ਨਾਲ ਹਮਦਰਦੀ”।

ਬੀਤੀ ਸ਼ਾਮ ਗਿਆਨੀ ਜਗਤਾਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਇਆ ਹੈ,ਗਿਆਨੀ ਜਗਤਾਰ ਸਿੰਘ ਨੇ ਅਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ (Tarn Taran Road Amritsar) ’ਚ ਆਖ਼ਰੀ ਸਾਹ ਲਏ,ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਜਿਥੇ ਧਾਰਮਕ ਸੰਸਥਾਵਾਂ ’ਚ ਸੋਗ ਦੀ ਲਹਿਰ ਹੈ।

Related Articles

Leave a Reply

Your email address will not be published. Required fields are marked *

Back to top button