World
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਰਾਹਤ ਤੋਂ ਬਾਅਦ ਝਟਕਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister of Pakistan Imran Khan) ਦੀਆਂ ਮੁਸੀਬਤਾਂ ਅਜੇ ਵੀ ਨਹੀਂ ਘੱਟ ਰਹੀਆਂ। ਤੋਸ਼ਾਖਾਨਾ ਮਾਮਲੇ ‘ਚ ਰਾਹਤ ਮਿਲਣ ਨੂੰ ਅਜੇ ਕੁਝ ਮਿੰਟ ਵੀ ਨਹੀਂ ਹੋਏ ਸਨ ਕਿ ਇਮਰਾਨ ਖਾਨ ਨੂੰ ਇਕ ਹੋਰ ਮਾਮਲੇ ‘ਚ ਫਿਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸਿਫ਼ਰ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਝ ਸਮਾਂ ਪਹਿਲਾਂ ਹੀ ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਕੇਸ ਦੇ ਫ਼ੈਸਲੇ ਨੂੰ ਮੁਅੱਤਲ ਕਰਦਿਆਂ ਉਹਨਾਂ ਦੀ ਰਿਹਾਈ ਦੇ ਹੁਕਮ ਦਿੱਤੇ ਸਨ,30 ਅਗਸਤ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਆਫੀਸ਼ੀਅਲ ਸੀਕ੍ਰੇਟ ਐਕਟ ਕੋਰਟ (Official Secrets Act Court) ਦੇ ਜੱਜ ਅਬੁਲ ਹਸਨਤ ਜ਼ੁਲਕੁਰਨੈਨ ਨੇ ਇਹ ਹੁਕਮ ਦਿੱਤਾ ਹੈ।