ਪੰਜਾਬ ਸਰਕਾਰ ਨੇ ਵਾਪਿਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ,ਪੰਜਾਬ ਏਜੀ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ
BolPunjabDe Buero
ਪੰਜਾਬ ਸਰਕਾਰ (Punjab Govt) ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ।ਸਰਕਾਰ ਇੱਕ-ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਸ ਲੈ ਲਵੇਗੀ,ਇਸ ਸਬੰਧੀ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ। ਪੰਜਾਬ ਏਜੀ (Punjab AG) ਨੇ ਚੀਫ਼ ਜਸਟਿਸ (Chief Justice) ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ।ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ’ਚ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਗਰਾਮ ਪੰਚਾਇਤਾਂ ਭੰਗ ਕੀਤੇ ਜਾਣ ਦੇ ਮਾਮਲੇ ’ਤੇ ਦਾਇਰ ਜਨਹਿਤ ਪਟੀਸ਼ਨ ’ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ (Punjab Govt) ਨੂੰ ਫਿਟਕਾਰ ਲਾਈ ਸੀ।
ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਬਲ ਬੈਂਚ (Double Bench) ਨੇ ਸਰਕਾਰ ਤੋਂ ਪੁੱਛਿਆ ਕਿ ਕੀ ਕੋਈ ਸਰਵੇ ਕਰਵਾਇਆ ਗਿਆ ਸੀ ਤੇ ਅਜਿਹਾ ਕੀ ਮਿਲਿਆ ਕਿ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ। ਚੁਣੇ ਹੋਏ ਨੁਮਾਇੰਦਿਆਂ ਤੋਂ ਉਨ੍ਹਾਂ ਦੀਆਂ ਸ਼ਕਤੀਆਂ ਕਿਵੇਂ ਖੋਹ ਲਈਆਂ ਗਈਆਂ?ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ’ਚ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਕਿਹਾ ਸੀ ਕਿ ਸਰਕਾਰ ਕੋਲ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਦੇ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ।