National
ਕੇਂਦਰ ਸਰਕਾਰ ਵੱਲੋਂ ਐਲਾਨ! 8 ਤੋਂ 22 ਸਤੰਬਰ ਤੱਕ ਸੰਸਦ ਦਾ ਪੰਜ ਦਿਨਾਂ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ
ਕੇਂਦਰ ਸਰਕਾਰ (Central Govt) ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ 18 ਤੋਂ 22 ਸਤੰਬਰ ਤੱਕ ਸੰਸਦ ਦਾ ਪੰਜ ਦਿਨਾਂ ਦਾ ਵਿਸ਼ੇਸ਼ ਸੈਸ਼ਨ (Special Session) ਸੱਦਿਆ ਜਾਵੇਗਾ ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਇਹ ਵਿਸ਼ੇਸ਼ ਸੈਸ਼ਨ ਕਿਹੜੇ ਬਿੱਲਾਂ ਲਈ ਬੁਲਾਇਆ ਜਾ ਰਿਹਾ ਹੈ। ਇਸ ਵਾਰ ਮੌਨਸੂਨ ਸੈਸ਼ਨ ਬਹੁਤ ਰੌਲੇ-ਰੱਪੇ ਵਾਲਾ ਰਿਹਾ ਸੀ, ਜਿਸ ਕਾਰਨ ਸੰਸਦ ਦੇ ਦੋਵਾਂ ਸਦਨਾਂ ‘ਚ ਜ਼ਿਆਦਾ ਕੰਮਕਾਜ ਨਹੀਂ ਹੋ ਸਕਿਆ। ਸੂਤਰਾਂ ਮੁਤਾਬਕ ਇਸ ਸੈਸ਼ਨ ਦੌਰਾਨ 10 ਤੋਂ ਵੱਧ ਅਹਿਮ ਬਿੱਲ ਪੇਸ਼ ਕੀਤੇ ਜਾਣਗੇ।ਸਰਕਾਰ ਕੋਲ ਸੰਸਦ ਦਾ ਕੋਈ ਵੀ ਸੈਸ਼ਨ ਬੁਲਾਉਣ ਦਾ ਅਧਿਕਾਰ ਹੈ। ਇਸ ਬਾਰੇ ਫ਼ੈਸਲਾ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (Cabinet Committee) ਦੁਆਰਾ ਲਿਆ ਜਾਂਦਾ ਹੈ ਜਿਸ ਨੂੰ ਰਾਸ਼ਟਰਪਤੀ ਦੁਆਰਾ ਰਸਮੀ ਰੂਪ ਦਿੱਤਾ ਜਾਂਦਾ ਹੈ। ਸੰਸਦ ਦੇ ਸਾਲ ਵਿਚ ਤਿੰਨ ਸੈਸ਼ਨ ਹੁੰਦੇ ਹਨ।