ਪੰਜਾਬ ਦੇ ਮਸ਼ਹੂਰ ਗੀਤਕਾਰ ਅਤੇ ਗ਼ਜ਼ਲ ਲੇਖਕ ਹਰਜਿੰਦਰ ਸਿੰਘ ਬੱਲ ਦਾ ਦਿਹਾਂਤ
BolPunjabDe Buero
ਪੰਜਾਬ ਦੇ ਮਸ਼ਹੂਰ ਗੀਤਕਾਰ ਅਤੇ ਗ਼ਜ਼ਲ ਲੇਖਕ ਹਰਜਿੰਦਰ ਸਿੰਘ ਬੱਲ (Harjinder Singh Bal) ਦਾ ਸ਼ੁੱਕਰਵਾਰ ਨੂੰ ਬੀਮਾਰੀ ਕਾਰਨ ਦੇਹਾਂਤ ਹੋ ਗਿਆ,ਉਨ੍ਹਾਂ ਚੰਡੀਗੜ੍ਹ ਪੀਜੀਆਈ (Chandigarh PGI) ਵਿੱਚ ਆਖਰੀ ਸਾਹ ਲਿਆ। ਇਸ ਤੋਂ ਪਹਿਲਾਂ ਉਹ ਵਿਦੇਸ਼ ਅਤੇ ਜਲੰਧਰ ਦੇ ਇੱਕ ਨਿੱਜੀ ਹਸਪਤਾਲ (Hospital) ਵਿੱਚ ਵੀ ਆਪਣਾ ਇਲਾਜ ਕਰਵਾ ਚੁੱਕੇ ਹਨ।ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਮਗਰੋਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਕਲਾਕਾਰਾਂ, ਗਾਇਕਾਂ, ਗੀਤਕਾਰਾਂ, ਲੇਖਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਸ ਦਾ ਕਹਿਣਾ ਹੈ ਕਿ ਹਰਜਿੰਦਰ ਸਿੰਘ ਬੱਲ ਦੇ ਤੁਰ ਜਾਣ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ (Punjabi Music Industry) ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਸ ਦੀ ਥਾਂ ਕਦੇ ਨਹੀਂ ਭਰੀ ਜਾਵੇਗੀ।ਉਨ੍ਹਾਂ ਦੇ ਲਿਖੇ ਗੀਤਾਂ ਨੂੰ ਪੰਜਾਬ ਦੇ ਕਈ ਮਸ਼ਹੂਰ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ ਜਿਨ੍ਹਾਂ ਵਿੱਚ ਸਵਰਗੀ ਸਰਦੂਲ ਸਿਕੰਦਰ, ਹੰਸ ਰਾਜ ਹੰਸ, ਫਿਰੋਜ਼ ਖਾਨ, ਮਾਸਟਰ ਸਲੀਮ ਸ਼ਾਮਲ ਹਨ,ਮਸ਼ਹੂਰ ਗਾਇਕ ਸਰਦੂਲ ਸਿਕੰਦਰ ਵੱਲੋਂ ਆਪਣੀ ਆਵਾਜ਼ ਵਿੱਚ ਗਾਇਆ ਪੰਜਾਬ ਦੇ ਮਸ਼ਹੂਰ ਗੀਤਕਾਰ ਅਤੇ ਗ਼ਜ਼ਲ ਲੇਖਕ ਹਰਜਿੰਦਰ ਸਿੰਘ ਬੱਲ ਦਾ ਗੀਤ ‘ਜਦੋਂ ਹੋ ਗਈ ਮੇਰੀ ਡੋਲੀ ਆਖੀਆਂ ਤੋ ਓਹਲੇ….ਪਿੱਛੋ ਰੋਵੇਂਗੀ ਦੇਖ ਮੇਰੀ ਗੁੱਡੀਆਂ ਪਟੋਲੇ’ ਅੱਜ ਵੀ ਵਿਆਹਾਂ ਵਿੱਚ ਸੁਣਨ ਨੂੰ ਮਿਲਦਾ ਹੈ।