ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਜੈਪੁਰ
BolPunjabDe Buero
ਰਾਜਸਥਾਨ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ (Assembly Elections) ਹੋਣੀਆਂ ਹਨ, ਜਿਸ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ (Aam Aadmi Party) ਨੇ ਵੀ ਸੂਬੇ ਵਿੱਚ ਆਪਣੀਆਂ ਚੋਣ ਤਿਆਰੀਆਂ ਨੂੰ ਤਿੱਖਾ ਕਰਨਾ ਸ਼ੁਰੂ ਕਰ ਦਿੱਤਾ ਹੈ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਜੈਪੁਰ ਆ ਰਹੇ ਹਨ। ਉਹ ਟਾਊਨ ਹਾਲ ‘ਚ ਆਯੋਜਿਤ ਪ੍ਰੋਗਰਾਮ ‘ਚ ਸ਼ਿਰਕਤ ਕਰਨਗੇ।
ਦਰਅਸਲ, ਦਿੱਲੀ ਅਤੇ ਪੰਜਾਬ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਰਾਜਸਥਾਨ ਵਿੱਚ ਵੀ ‘ਆਪ’ ਦੀ ਸਰਕਾਰ ਬਣਾਉਣ ਲਈ ਯਤਨਸ਼ੀਲ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਨਤਾ ਨਾਲ ਸਿੱਧੀ ਗੱਲਬਾਤ ਕਰਨਗੇ। ਇਸ ਦੌਰਾਨ ਉਹ ਜਨਤਾ ਨਾਲ ਕਈ ਵਾਅਦੇ ਕਰਨਗੇ ਅਤੇ ‘ਆਪ’ ਸਰਕਾਰ ਵੱਲੋਂ ਦਿੱਲੀ-ਪੰਜਾਬ ਵਿੱਚ ਕੀਤੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਵੀ ਕਰਨਗੇ। ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੈਪੁਰ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨਗੇ। ਉਹ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਵੀ ਤਿਆਰ ਕਰਨਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।