Punjab

ਮਸ਼ਹੂਰ ਇਤਿਹਾਸਕਾਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦਾ ਦੇਹਾਂਤ

BolPunjabDe Buero

ਮਸ਼ਹੂਰ ਇਤਿਹਾਸਕਾਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਦੇ ਸਾਬਕਾ ਪ੍ਰੋ. ਵਾਈਸ ਚਾਂਸਲਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ (Former Prof. Vice Chancellor Prof.Prithipal Singh Kapoor) ਦਾ ਦੇਹਾਂਤ ਹੋ ਗਿਆ ਹੈ,ਵੀਰਵਾਰ ਦੁਪਹਿਰ ਉਨ੍ਹਾਂ ਨੇ ਆਖਰੀ ਸਾਹ ਲਈ ਉਹ 90 ਸਾਲ ਦੇ ਸਨ,ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਹਿਬ ਨੇ ਆਪਣੇ ਕਲਮ ਰਾਹੀਂ ਕਈ ਕਿਤਾਬਾਂ ਵਿਚ ਕਲਮਬੱਧ ਕੀਤਾ,ਸਾਬਕਾ ਪ੍ਰੋ. ਵਾਈਸ ਚਾਂਸਲਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਨੂੰ ਦਿਲ ਸਬੰਧੀ ਬੀਮਾਰੀਆਂ ਸਨ। ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਦੋ ਹਫਤੇ ਪਹਿਲਾਂ ਵੀ ਸਿਹਤ ਖਰਾਬ ਹੋਣ ਕਾਰਨ ਉਹ ਹਸਪਤਾਲ ਵਿਚ ਭਰਤੀ ਹੋਏ ਸਨ। ਮੁੱਖ ਮੰਤਰੀ ਮਾਨ (CM Mann) ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ,ਉਨ੍ਹਾਂ ਕਿਹਾ ਕਿ ਪੰਜਾਬੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰਿਥੀਪਾਲ ਕਪੂਰ ਦੇ ਦੇਹਾਂਤ ਬਾਰੇ ਸੁਣਕੇ ਬਹੁਤ ਦੁੱਖ ਹੋਇਆ।

Related Articles

Leave a Reply

Your email address will not be published. Required fields are marked *

Back to top button