ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ: ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਅੱਜ ਦੇ ਦਿਨ ਹਰਿਮੰਦਰ ਸਾਹਿਬ ਜੀ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਸੀ
BolPunjabDe Buero
ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ (Guru Arjan Dev Ji,The Fifth Guru of The Sikhs) ਨੇ 1604 ਵਿੱਚ ਅੱਜ ਦੇ ਦਿਨ ਹਰਿਮੰਦਰ ਸਾਹਿਬ ਜੀ ਵਿੱਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਜੀ (Guru Granth Sahib JI) ਦਾ ਪ੍ਰਕਾਸ਼ ਕੀਤਾ ਸੀ,ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ।
ਅੱਜ ਸਵੇਰੇ ਹਰਿਮੰਦਰ ਸਾਹਿਬ ਜੀ ਵਿਖੇ ਨਗਰ ਕੀਰਤਨ ਸਜਾਇਆ ਗਿਆ,ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਅੱਜ ਪੂਰੇ ਹਰਿਮੰਦਰ ਸਾਹਿਬ ਨੂੰ ਸੁਗੰਧਿਤ ਫੁੱਲਾਂ ਨਾਲ ਸਜਾਇਆ ਗਿਆ ਹੈ,ਸਜਾਵਟ ਲਈ ਵੱਖ-ਵੱਖ ਕਿਸਮਾਂ ਦੇ ਫੁੱਲ ਲਗਾਏ ਗਏ ਹਨ,ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਜੀ ਵਿੱਚ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ।
ਜਿਸ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ,ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ,ਗੁਰੂ ਅਰਜੁਨ ਦੇਵ ਜੀ ਨੇ 1570 ਈਸਵੀ ਵਿੱਚ ਗੁਰੂ ਰਾਮਦਾਸ ਜੀ ਦੁਆਰਾ ਬਣਾਏ ਅੰਮ੍ਰਿਤਸਰ ਸਰੋਵਰ ਦੇ ਮੱਧ ਵਿੱਚ ਹਰਿਮੰਦਰ ਸਾਹਿਬ ਜੀ ਗੁਰਦੁਆਰੇ ਦੀ ਨੀਂਹ ਰੱਖੀ ਸੀ,ਜੋ ਇਸ ਸਮੇਂ ਦਰਬਾਰ ਸਾਹਿਬ ਜੀ ਵਜੋਂ ਜਾਣਿਆ ਜਾਂਦਾ ਹੈ,ਇਸ ਗੁਰਦੁਆਰੇ ਦੀ ਨੀਂਹ ਲਾਹੌਰ ਦੇ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ (Sufi saint Sai Mian Mir ji) ਨੇ ਰੱਖੀ ਸੀ,ਮੰਨਿਆ ਜਾਂਦਾ ਹੈ ਕਿ ਲਗਭਗ 400 ਸਾਲ ਪੁਰਾਣੇ ਇਸ ਗੁਰਦੁਆਰੇ ਦਾ ਨਕਸ਼ਾ ਗੁਰੂ ਅਰਜਨ ਦੇਵ ਜੀ ਨੇ ਖੁਦ ਤਿਆਰ ਕੀਤਾ ਸੀ।
ਅਕਸਰ ਹੀ ਪ੍ਰਕਾਸ਼ ਪੁਰਬ ਅਤੇ ਗੁਰਮਤਿ ਸਮਾਗਮਾਂ ਮੌਕੇ ਸੰਗਤਾਂ ਦੇ ਵਿੱਚ ਅਲੌਕਿਕ ਸ਼ਰਧਾ-ਭਾਵਨਾ ਦੇਖਣ ਨੂੰ ਮਿਲਦੀ ਹੈ,ਜਿਸ ਸਦਕਾ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਸ ਪਵਿੱਤਰ ਗੁਰੂਘਰ ਵਿਖੇ ਨਤਮਸਤਕ ਹੁੰਦੇ ਹਨ,ਵੱਖ-ਵੱਖ ਸੂਬਿਆਂ ਤੋਂ ਮੰਗਵਾਏ ਗਏ ਫੁੱਲਾਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਨੂੰ ਸਜਾਇਆ ਗਿਆ ਅਤੇ ਇਸ ਮੌਕੇ ਹੋਰਾਂ ਸੂਬਿਆਂ ਤੋਂ ਸਜਾਵਟ ਲਈ ਕਾਰੀਗਰਾਂ ਨੂੰ ਵੀ ਬੁਲਾਇਆ ਗਿਆ,ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਜੀ ਤੋਂ ਅਲੌਕਿਕ ਨਗਰ ਕੀਰਤਨ ਵੀ ਸਜਾਇਆ ਜਾਵੇਗਾ ਅਤੇ ਸ਼ਾਮ ਦੇ ਸਮੇਂ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਵੀ ਅਦਭੁੱਤ ਨਜ਼ਾਰਾ ਦੇਖਣ ਨੂੰ ਮਿਲੇਗਾ।