National

1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਅਹਿਮ ਫ਼ੈਸਲਾ ਸੁਣਾਉਂਦਿਆਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ

BolPunjabDe Buero

1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਅਹਿਮ ਫ਼ੈਸਲਾ ਸੁਣਾਉਂਦਿਆਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ (Rouse Avenue Court) ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿਤਾ ਹੈ,ਇਸ ਤੋਂ ਪਹਿਲਾਂ ਅਦਾਲਤ ਨੇ 15 ਸਤੰਬਰ ਨੂੰ 1984 ਦੇ ਸੁਲਤਾਨਪੁਰੀ ਸਿੱਖ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਵਿਰੁਧ ਫ਼ੈਸਲੇ ਨੂੰ ਟਾਲ ਦਿਤਾ ਸੀ।

ਅਦਾਲਤ ਨੇ 23 ਅਗਸਤ ਨੂੰ ਕਾਂਗਰਸ ਆਗੂ ਸੱਜਣ ਕੁਮਾਰ ਵਿਰੁਧ ਦੋਸ਼ ਤੈਅ ਕੀਤੇ ਸਨ,ਮਾਮਲਾ ਜਨਕਪੁਰੀ ਤੇ ਵਿਕਾਸਪੁਰੀ (Janakpuri And Vikaspuri) ਵਿਚ ਸਿੱਖਾਂ ਦੀ ਹਤਿਆ ਨਾਲ ਸਬੰਧਤ ਹੈ,ਸੱਜਣ ਕਮਾਰ ਵਿਰੁਧ ਹਤਿਆ ਦੀ ਕੋਸ਼ਿਸ਼,ਭੀੜ ਨੂੰ ਉਕਸਾਉਣ ਅਤੇ ਦੰਗੇ ਭੜਕਾਉਣ ਦੇ ਇਲਜ਼ਾਮ ਹਨ,ਅਦਾਲਤ ਨੇ ਸੱਜਣ ਕੁਮਾਰ ਵਿਰੁਧ ਆਈ.ਪੀ.ਸੀ. (IPC) ਦੀ ਧਾਰਾ 147, 148, 153ਏ,  295R/W149,  307, 308, 323, 325, 395,436 ਤਹਿਤ ਦੋਸ਼ ਆਇਦ ਕੀਤੇ ਸਨ।

ਇਸ ਦੇ ਨਾਲ ਹੀ ਅਦਾਲਤ ਨੇ ਕਤਲ ਦੀ ਧਾਰਾ 302 ਨੂੰ ਰੱਦ ਕਰ ਦਿਤਾ ਸੀ,ਜ਼ਿਕਰਯੋਗ ਹੈ ਕਿ 2015 ’ਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਸੱਜਣ ਕੁਮਾਰ ਵਿਰੁਧ ਜਨਕਪੁਰੀ ਅਤੇ ਵਿਕਾਸਪੁਰੀ ’ਚ ਐਫ਼.ਆਈ.ਆਰ. ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਸੀ,ਦਿੱਲੀ ’ਚ 1984 ’ਚ ਹੋਏ ਸਿੱਖ ਕਤਲੇਆਮ ਦੌਰਾਨ ਸੱਜਣ ਕੁਮਾਰ ਵਿਰੁਧ ਜਨਕਪੁਰੀ (Janakpuri) ‘ਚ ਰਹਿਣ ਵਾਲੇ ਦੋ ਸਿੱਖਾਂ ਸੋਹਨ ਸਿੰਘ ਅਤੇ ਉਸ ਦੇ ਜਵਾਈ ਅਵਤਾਰ ਸਿੰਘ ਦਾ ਕਤਲ ਕਰਨ ਦਾ ਦੋਸ਼ ਹੈ।

Related Articles

Leave a Reply

Your email address will not be published. Required fields are marked *

Back to top button