Punjab

ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸ਼ਮਸ਼ੇਰ ਸਿੰਘ ਨੂੰ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਵੀਰਵਾਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਪ੍ਰਸ਼ਾਸਨ ਨੇ ਰਿਹਾਅ ਕਰ ਦਿਤਾ ਗਿਆ

BolPunjabDe Buero

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸ਼ਮਸ਼ੇਰ ਸਿੰਘ (Shamsher Singh) ਨੂੰ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਵੀਰਵਾਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਪ੍ਰਸ਼ਾਸਨ (Burail Jail Administration) ਨੇ ਰਿਹਾਅ ਕਰ ਦਿਤਾ ਗਿਆ,ਸੀਜੇਐਮ ਡਾਕਟਰ ਅਮਨਿੰਦਰ ਸਿੰਘ ਸੰਧੂ (CJM Dr. Amaninder Singh Sandhu) ਦੀ ਅਦਾਲਤ ਨੇ ਸ਼ਮਸ਼ੇਰ ਸਿੰਘ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ,ਇਸ ਤੋਂ ਪਹਿਲਾਂ ਇਸ ਕਤਲ ਕੇਸ ਦੇ ਦੋ ਹੋਰ ਮੁਲਜ਼ਮਾਂ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਗੁਰਮੀਤ ਸਿੰਘ ਨੂੰ ਜੇਲ੍ਹ ਪ੍ਰਸ਼ਾਸਨ ਨੇ 10 ਮਈ ਅਤੇ 2 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਜ਼ਮਾਨਤ ’ਤੇ ਰਿਹਾਅ ਕਰ ਦਿਤਾ ਸੀ,ਦੱਸ ਦੇਈਏ ਕਿ ਅਗਸਤ 2007 ਵਿਚ ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਨੇ ਪਟਿਆਲਾ ਵਾਸੀ ਸ਼ਮਸ਼ੇਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ,ਇਸ ਮਾਮਲੇ ‘ਚ ਹੋਰ ਦੋਸ਼ੀਆਂ ਨੂੰ ਵੀ ਸਜ਼ਾ ਹੋਈ ਹੈ

Related Articles

Leave a Reply

Your email address will not be published. Required fields are marked *

Back to top button