ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ,ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ
BolPunjabDe Buero
ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ,ਮੌਸਮ ਵਿਭਾਗ (Department of Meteorology) ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਅਨੁਸਾਰ ਸਤੰਬਰ ਦੇ ਅਖੀਰਲੇ ਦਿਨਾਂ ਜਾਂ ਅਕਤੂਬਰ ਦੇ ਪਹਿਲੇ ਹਫਤੇ ਪੰਜਾਬ ਵਿੱਚੋਂ ਮਾਨਸੂਨ (Monsoon) ਦੀ ਰਵਾਨਗੀ ਸੰਭਵ ਹੈ,ਮੌਸਮ ਵਿਭਾਗ 25 ਸਤੰਬਰ ਤੱਕ ਬੱਦਲਵਾਈ ਰਹੇਗੀ ਤੇ ਇਸ ਦਾ ਪ੍ਰਭਾਵ ਵੀ ਦੇਖਣ ਨੂੰ ਮਿਲੇਗਾ,ਜਿਸਦੇ ਮੱਦੇਨਜ਼ਰ ਸੂਬੇ ਵਿੱਚ 22 ਤੋਂ 25 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ,ਮਾਨਸੂਨ ਆਮ ਤੌਰ ‘ਤੇ ਚੰਡੀਗੜ੍ਹ (Chanidgarh) ਤੋਂ 25 ਸਤੰਬਰ ਦੇ ਆਸ-ਪਾਸ ਰਵਾਨਾ ਹੁੰਦੀ ਹੈ,ਪਰ ਇਸ ਵਾਰ 24 ਸਤੰਬਰ ਨੂੰ ਵੀ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਦੌਰਾਨ ਅਨੁਮਾਨ ਹੈ ਕਿ ਸਤੰਬਰ ਦੇ ਅੰਤ ਜਾਂ ਅਕਤੂਬਰ ਦੇ ਪਹਿਲੇ ਹਫ਼ਤੇ ਮੌਨਸੂਨ ਜਾ ਸਕਦੀ ਹੈ। ਉਦੋਂ ਤੱਕ ਬੱਦਲ ਛਾਏ ਰਹਿ ਸਕਦੇ ਹਨ ।