ਵਿਜੀਲੈਂਸ ਬਿਊਰੋ ਨੇ ਬਠਿੰਡਾ ਪਲਾਟ ਖਰੀਦੋ ਫਰੋਖਤ ਮਾਮਲੇ ਵਿਚ ਕਾਰਵਾਈ ਕਰਦਿਆਂ ਮਨਪ੍ਰੀਤ ਬਾਦਲ ਸਣੇ 6 ਲੋਕਾਂ ‘ਤੇ ਮਾਮਲਾ ਦਰਜ
BolPunjabDe Buero
ਵਿਜੀਲੈਂਸ ਬਿਊਰੋ (Vigilance Bureau) ਨੇ ਬਠਿੰਡਾ ਪਲਾਟ ਖਰੀਦੋ ਫਰੋਖਤ ਮਾਮਲੇ ਵਿਚ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਸਣੇ 6 ਲੋਕਾਂ ‘ਤੇ ਮਾਮਲਾ ਦਰਜ ਕਰ ਲਿਆ ਹੈ,ਜਿਸ ਵਿਚ ਇਕ ਪੀਸੀਐਸ ਅਧਿਕਾਰੀ (PCS Officer) ਵੀ ਸ਼ਾਮਲ ਹੈ,ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਮਾਡਲ ਟਾਊਨ ਫੇਜ਼ 1 (Model Town Phase 1) ਵਿਚ ਕਮਰਸ਼ੀਅਲ ਪਲਾਟ ਨੂੰ ਰਿਹਾਇਸ਼ੀ ਪਲਾਟ ਵਿੱਚ ਬਦਲ ਕੇ ਆਪਣਾ ਘਰ ਬਣਾਉਣ ਲਈ ਖਰੀਦਿਆ ਸੀ,ਇਹ ਪਲਾਟ ਦਾ ਸੌਦਾ ਕਾਫ਼ੀ ਚਰਚਾ ਵਿਚ ਰਿਹਾ,ਕਿਉਂਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਦੋਸ਼ ਲੱਗੇ ਹਨ ਕਿ ਉਸ ਨੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਉਕਤ ਪਲਾਟ ਬਹੁਤ ਸਸਤੇ ਭਾਅ ’ਤੇ ਖਰੀਦਿਆ ਸੀ।
ਉਪਰੋਕਤ ਮਾਮਲੇ ਸਬੰਧੀ ਸ਼ਿਕਾਇਤ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਵੱਲੋਂ ਵਿਜੀਲੈਂਸ ਬਿਊਰੋ (Vigilance Bureau) ਕੋਲ ਦਰਜ ਕਰਵਾਈ ਗਈ ਸੀ,ਜਿਸ ਕਾਰਨ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਹੈ,ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Former Finance Minister Manpreet Singh Badal) ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਅਗਾਊਂ ਜ਼ਮਾਨਤ ਦੀ ਮੰਗ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ,ਪਟੀਸ਼ਨ ਦਾਇਰ ਕਰਨ ਤੋਂ ਅਗਲੇ ਹੀ ਦਿਨ ਉਸ ਦੇ ਇਕ ਕਰੀਬੀ ਨੂੰ ਵਿਜੀਲੈਂਸ ਬਿਊਰੋ (Vigilance Bureau) ਨੇ ਗ੍ਰਿਫ਼ਤਾਰ ਕਰ ਲਿਆ ਸੀ,ਜਿਸ ਕਾਰਨ ਕਾਫੀ ਚਰਚਾਵਾਂ ਚੱਲ ਰਹੀਆਂ ਹਨ।