ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਪੁਲਿਸ ਵੱਲੋਂ ਗ੍ਰਿਫ਼ਤਾਰ,ਤੜਕੇ 5 ਵੱਜੇ ਚੰਡੀਗੜ੍ਹ ਰਿਹਾਇਸ਼ ‘ਚ ਰੇਡ ਕੀਤੀ ਗਈ
BolPunjabDe Buero
ਅੱਜ ਤੜਕੇ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ (MLA Sukhpal Khaira) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ,ਹੁਣ ਤਕ ਮਿਲੀ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ NDPs ਮਾਮਲੇ ਵਿਚ ਹੋਈ ਹੈ,ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਪੁਲਿਸ (Police) ਨੇ ਤੜਕੇ 5 ਵੱਜੇ ਚੰਡੀਗੜ੍ਹ ਰਿਹਾਇਸ਼ ‘ਚ ਰੇਡ ਕਰ ਕੇ ਚੁੱਕ ਲਿਆ,ਮਿਲੀ ਜਾਣਕਾਰੀ ਦੇ ਮੁਤਾਬਕ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਫਾਜ਼ਿਲਕਾ ਲਈ ਰਵਾਨਾ ਹੋ ਗਈ ਹੈ।
ਦੱਸਣਯੋਗ ਹੈ ਕਿ ਸਾਲ 2015 ਵਿੱਚ ਐਫਆਈਆਰ ਨੰਬਰ 35, ਮਿਤੀ 05.03.2015 ਐਨਡੀਪੀਐਸ ਐਕਟ (NDPS Act) ਦੀ ਧਾਰਾ 29/30/27-ਏ/23 ਤਹਿਤ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ,ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਦਾ ਕਹਿਣਾ ਹੈ,ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ,ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਡੀਆਈਜੀ ਦੀ ਅਗਵਾਈ ਵਿੱਚ ਬਣੀ ਐਸਆਈਟੀ (SIT) ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ।
ਮਾਰਚ 2015 ਵਿੱਚ ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਡਰੱਗਜ਼ ਦਾ ਮਾਮਲਾ ਦਰਜ ਕੀਤਾ ਗਿਆ ਸੀ,ਇਸ ਮਾਮਲੇ ‘ਚ 9 ਲੋਕਾਂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਬਾਅਦ ‘ਚ ਉਨ੍ਹਾਂ ਨੂੰ ਐਨਡੀਪੀਐਸ ਐਕਟ (NDPS Act) ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ,2017 ਵਿੱਚ, ਸੁਪਰੀਮ ਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਗਈ ਸੀ,ਜਿਸ ਨੂੰ ਇਸ ਮਾਮਲੇ ਵਿੱਚ ਵਾਧੂ ਮੁਲਜ਼ਮ ਵਜੋਂ ਸੰਮਨ ਕੀਤਾ ਗਿਆ ਸੀ।