ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਖਿਲਾਫ ਵੱਡੀ ਕਾਰਵਾਈ ਕੀਤੀ
BolPunjabDe Buero
ਪੰਜਾਬ ਵਿਜੀਲੈਂਸ (Punjab Vigilance) ਦੀ ਟੀਮ ਵੱਲੋਂ ਭਾਜਪਾ ਨੇਤਾ ਮਨਪ੍ਰੀਤ ਬਾਦਲ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ,ਮਨਪ੍ਰੀਤ ਬਾਦਲ ਦੀ ਭਾਲ ਵਿਚ 6 ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ,ਪੰਜਾਬ, ਹਿਮਾਚਲ ਪ੍ਰਦੇਸ਼,ਹਰਿਆਣਾ,ਦਿੱਲੀ,ਉਤਰਾਖੰਡ ਤੇ ਰਾਜਸਥਾਨ ਵਿਚ ਛਾਪੇਮਾਰੀ ਲਈ ਟੀਮ ਪਹੁੰਚੀ ਹੋਈ ਹੈ,ਦੱਸ ਦੇਈਏ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ 2021 ਵਿਚ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਟੀਮ ਨੇ ਜਾਂਚ ਸ਼ੁਰੂ ਕੀਤੀ ਸੀ,ਮਾਡਲ ਟਾਊਨ (Model Town) ਵਿਚ ਪਲਾਟ ਖਰੀਦਣ ਦੇ ਮਾਮਲੇ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਵਿਜੀਲੈਂਸ (Punjab Vigilance) ਦੀ ਟੀਮ ਕਾਰਵਾਈ ਕਰ ਰਹੀ ਹੈ,FIR ਦਰਜ ਹੋਣ ਦੇ ਬਾਅਦ ਪੰਜਾਬ ਵਿਜੀਲੈਂਸ ਟੀਮ ਮਨਪ੍ਰੀਤ ਬਾਦਲ ਦੀ ਭਾਲ ਵਿਚ ਲੱਗੀ ਹੋਈ ਹੈ,ਪੰਜਾਬ ਵਿਜੀਲੈਂਸ (Punjab Vigilance) ਦੇ ਅਧਿਕਾਰੀ ਉਨ੍ਹਾਂ ਦੀ ਰਿਹਾਇਸ਼ ਸਣੇ ਕਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੇ ਹਨ ਪਰ ਉਨ੍ਹਾਂ ਹੱਥ ਕੁਝ ਨਹੀਂ ਲੱਗਾ।