ਲਖੀਮਪੁਰ ਖੀਰੀ ਹਿੰਸਾ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਫਿਰ ਖੋਲ੍ਹ ਦਿੱਤਾ ਮੋਰਚਾ
BolPunjabDe Buero
ਲਖੀਮਪੁਰ ਖੀਰੀ ਹਿੰਸਾ ਮਾਮਲੇ (Lakhimpur Khiri Violence Cases) ‘ਚ ਕਿਸਾਨ ਮੁੜ ਤੋਂ ਮੋਰਚਾ ਖੋਲਣ ਜਾ ਰਹੇ ਹਨ,ਲਖੀਪਪੁਰ ਖੀਰੀ (Lakhimpur Khiri) ਮਾਮਲੇ ਨੂੰ ਲੈ ਵਿੱਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਤੇ ਕਿਸਾਨ ਜਥੇਬੰਦੀਆਂ ਪੰਜਾਬ ਸਮੇਤ ਸਾਰੇ ਦੇਸ਼ ਵਿੱਚ ਅੱਜ ਦੇ ਦਿਨ ਨੂੰ ਕਾਲਾ ਦਿਹਾੜਾ ਵਜੋਂ ਮਨਾ ਰਹੀਆਂ ਹਨ ਅਤੇ ਅਰਥੀ ਫੂਕ ਮੁਜ਼ਾਹਰੇ ਕਰ ਰਹੀਆਂ ਹਨ,ਦੱਸ ਦੇਈਏ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੁਨੀਆ ਥਾਣਾ ਖੇਤਰ ਵਿੱਚ ਹਿੰਸਾ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ,ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ,ਇਸ ਦੌਰਾਨ 4 ਕਿਸਾਨਾਂ ਨੂੰ ਇੱਕ ਗੱਡੀ ਨੇ ਕੁਚਲ ਦਿੱਤਾ ਸੀ,ਜਿਸ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ,ਇਸ ਘਟਨਾ ਤੋਂ ਬਾਅਦ ਗ਼ੁੱਸੇ ‘ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ,ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।