ਚੰਡੀਗੜ੍ਹ ਵਿਚ ਮੈਟਰੋ ਲਾਈਨ ਵਿਛਾਉਣ ਲਈ ਖਾਕਾ ਤਿਆਰ,ਇਸ ਲਾਈਨ ਦੀ ਕੁੱਲ ਲੰਬਾਈ 79.5 ਕਿਲੋਮੀਟਰ
BolPunjabDe Buero
ਚੰਡੀਗੜ੍ਹ (Chandigarh) ਵਿਚ ਮੈਟਰੋ ਲਾਈਨ (Metro Line) ਵਿਛਾਉਣ ਲਈ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ (Rail India Technical and Economic Service) (RITES) ਦੁਆਰਾ ਵਿਕਲਪਕ ਵਿਸ਼ਲੇਸ਼ਣ ਰਿਪੋਰਟ (AAR) ਅਤੇ ਵਿਸਤ੍ਰਿਤ ਪ੍ਰਾਜੈਕਟ (DPR) ਰੀਪੋਰਟ ਪੇਸ਼ ਕੀਤੀ ਗਈ ਹੈ,ਇਹ ਰੀਪੋਰਟ ਸ਼ੁਕਰਵਾਰ ਨੂੰ ਚੰਡੀਗੜ੍ਹ (Chandigarh) ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੇਸ਼ ਕੀਤੀ ਗਈ,ਤਿੰਨ ਸ਼ਹਿਰਾਂ Chandigarh,Mohali ਅਤੇ Panchkula ਵਿਚ ਬਣਨ ਵਾਲੀ ਮੈਟਰੋ ਲਾਈਨਾਂ ਵਿਚ ਵੱਧ ਤੋਂ ਵੱਧ ਖੇਤਰ ਕਵਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ,ਡਿਟੇਲ ਪ੍ਰਾਜੈਕਟ ਰਿਪੋਰਟ (ਡੀਪੀਆਰ) ਦੇ ਅਨੁਸਾਰ, ਪਹਿਲੇ ਪੜਾਅ ਵਿਚ ਵਿਛਾਈ ਜਾਣ ਵਾਲੀ ਇਸ ਲਾਈਨ ਦੀ ਕੁੱਲ ਲੰਬਾਈ 79.5 ਕਿਲੋਮੀਟਰ ਹੈ,ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀ ਵੀ ਮੌਜੂਦ ਸਨ,ਮੀਟਿੰਗ ਦੌਰਾਨ ਚੰਡੀਗੜ੍ਹ (Chandigarh) ਵਿਚ ਬਣਨ ਵਾਲੇ ਮੈਟਰੋ ਪ੍ਰਾਜੈਕਟ (Metro Project) ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ,ਹੁਣ ਦਸੰਬਰ 2023 ਤਕ ਅੰਤਿਮ ਰੀਪੋਰਟ ਤਿਆਰ ਕਰਨ ਦੇ ਹੁਕਮ ਦਿਤੇ ਗਏ ਹਨ।