ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇਕ ਲੱਖ ਰੁਪਏ ਜਿੱਤੋ
BolPunjabDe Buero
ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Minister Dr. Balbir Singh) ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (Ayushman Bharat Chief Minister Health Insurance Scheme) ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ।
ਉਸ ਕੋਲ ਇਕ ਲੱਖ ਰੁਪਏ ਤਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ,ਡਰਾਅ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਲਈ ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ,ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਰੱਖਿਆ ਗਿਆ ਹੈ ਜਦਕਿ ਛੇਵੇਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ,ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।