ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਝਟਕਾ, ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਖਾਰਜ
BolPunjabDe Buero
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ (Former Congress MLA Kulbir Zira) ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ ਕਿਉਂਕਿ ਅੱਜ ਉਹਨਾਂ ਵੱਲੋਂ ਆਪਣੀ ਗ੍ਰਿਫ਼ਤਾਰੀ ਖਿਲਾਫ਼ ਪਾਈ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ,ਫਿਲਹਾਲ ਉਹ ਰੋਪੜ ਜੇਲ੍ਹ ਵਿਚ ਬੰਦ ਰਹਿਣਗੇ,ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਵਾਲੇ ਮਾਮਲੇ ਵਿਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਸੇ ਦਿਨ ਹੀ 2 ਹੋਰ ਧਰਾਵਾਂ ਜੋੜ ਦਿੱਤੀਆਂ ਗਈਆਂ ਸਨ। 7/51 ਦੇ ਮਾਮਲੇ ਵਿਚ ਕੁਲਬੀਰ ਜ਼ੀਰਾ ਦੀ ਰਿਹਾਈ ਟਲ ਚੁੱਕੀ ਸੀ।
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੇ ਕੁਝ ਦਿਨ ਪਹਿਲਾਂ ਜ਼ੀਰਾ ਦੇ BDPO ਦਫਤਰ ਬਾਹਰ ਲਗਾਤਾਰ ਤਿੰਨ ਦਿਨ ਧਰਨਾ ਲਾਇਆ ਸੀ,ਇਸ ਦੌਰਾਨ ਕੁਲਬੀਰ ਸਿੰਘ ਨੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਵੀ ਧਰਨਾ ਦਿੱਤਾ,ਇਸ ਤੋਂ ਬਾਅਦ ਪੰਚਾਇਤੀ ਅਫ਼ਸਰ ਦੀ ਸ਼ਿਕਾਇਤ ਦੇ ਆਧਾਰ ਉੱਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਇਲਜ਼ਾਮ ਹੇਠ ਮਾਮਲਾ ਦਰਜ ਕੀਤਾ ਗਿਆ ਤੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਦੱਸ ਦਈਏ ਕਿ ਅੱਜ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੁਲਬੀਰ ਜ਼ੀਰਾ ਨੂੰ ਮਿਲਣ ਲਈ ਰੋਪੜ ਜੇਲ੍ਹ ਪੁੱਜੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਸਰਕਾਰ ਉੱਤੇ ਤਿੱਖੇ ਸ਼ਬਦੀ ਵਾਰ ਕੀਤੇ,ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾਨੂੰ ਮਿਲਣ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਲਾਸ਼ੀ ਲਈ ਗਈ ਜਿ ਸ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗਨਰਾਜ਼ ਹੁੰਦੇ ਵੀ ਨਜ਼ਰ ਆਏ।