ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ Punjab Police ਵੱਲੋਂ ਸੂਬੇ ਭਰ ’ਚ ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ,ਬਜ਼ਾਰਾਂ ’ਤੇ ਤਲਾਸ਼ੀ ਅਭਿਆਨ ਚਲਾਇਆ ਗਿਆ
BolPunjabDe Buero
ਤਿਉਹਾਰਾਂ ਦਾ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab Police) ਵਲੋਂ ਸ਼ਨੀਵਾਰ ਨੂੰ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬਾਜ਼ਾਰਾਂ ਅਤੇ ਹੋਰ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਪ੍ਰੇਸ਼ਨ (CASO) ਚਲਾਇਆ ਗਿਆ,ਇਹ ਅਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਚਲਾਇਆ ਗਿਆ,ਡੀ.ਜੀ.ਪੀ. ਪੰਜਾਬ ਗੌਰਵ ਯਾਦਵ (DGP Punjab Gaurav Yadav) ਦੇ ਦਿਸ਼ਾ-ਨਿਰਦੇਸ਼ਾਂ ’ਤੇ , ਇਹ ਸੀ.ਏ.ਐਸ.ਓ., (CASO) ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕੋ ਸਮੇਂ ਦੌਰਾਨ ਚਲਾਇਆ ਗਿਆ,ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫਰ ਡੌਗਜ਼ ( ਸੁੰਘਣ ਵਾਲੇ ਕੁੱਤਿਆਂ) ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ’ਤੇ ਆਉਂਦੇ-ਜਾਂਦੇ ਲੋਕਾਂ ਦੀ ਤਲਾਸ਼ੀ ਕੀਤੀ,ਇਸ ਤੋਂ ਬਾਅਦ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਪੁਲਿਸ ਟੀਮਾਂ ਨੇ ਦੋ-ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ।