BolPunjabDe Buero
ਅੱਜ ਤੋਂ ਪੰਜਾਬ-ਹਰਿਆਣਾ, ਯੂਪੀ-ਬਿਹਾਰ ਅਤੇ ਰਾਜਧਾਨੀ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਮੌਸਮ ਦਾ ਰੂਪ ਬਦਲ ਸਕਦਾ ਹੈ। ਇਨ੍ਹਾਂ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ ਦੇ ਅਸਮਾਨ ਵਿੱਚ ਬੱਦਲਾਂ ਦੀ ਹਲਚਲ ਜਾਰੀ ਰਹੇਗੀ ਅਤੇ ਸਵੇਰੇ ਹਲਕੀ ਧੁੰਦ ਵੀ ਪੈ ਸਕਦੀ ਹੈ।22 ਤੋਂ 27 ਅਕਤੂਬਰ ਤੱਕ ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਮੇਤ ਪੱਛਮੀ ਹਿਮਾਲਿਆ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਰਾਜਸਥਾਨ ਅਤੇ ਗੁਜਰਾਤ ਵਿੱਚ 30 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ।