ਸ੍ਰੀ ਲੰਕਾ ਦੀ ਕੈਬਨਿਟ ਨੇ ਭਾਰਤ ਅਤੇ ਛੇ ਹੋਰ ਦੇਸ਼ਾਂ ਦੇ ਯਾਤਰੀਆਂ ਨੂੰ Free Tourist Tisa ਜਾਰੀ ਕਰਨ ਦੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ
BolPunjabDe Buero
ਸ੍ਰੀਲੰਕਾ (Sri Lanka) ਦੀ ਕੈਬਨਿਟ (Cabinet) ਨੇ ਕਰਜ਼ੇ ਦੇ ਬੋਝ ਹੇਠ ਦੱਬੇ ਟਾਪੂ ਦੇਸ਼ ਵਿਚ ਸੈਰ-ਸਪਾਟਾ ਖੇਤਰ ਦੇ ਮੁੜ ਨਿਰਮਾਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਭਾਰਤ ਅਤੇ ਛੇ ਹੋਰ ਦੇਸ਼ਾਂ ਦੇ ਯਾਤਰੀਆਂ ਨੂੰ ਮੁਫ਼ਤ ਟੂਰਿਸਟ ਵੀਜ਼ਾ (Free Tourist Visa) ਜਾਰੀ ਕਰਨ ਦੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ ਹੈ,ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਮੰਗਲਵਾਰ ਨੂੰ ਇਹ ਗੱਲ ਕਹੀ,ਵਿਦੇਸ਼ ਮੰਤਰੀ ਸਾਬਰੀ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਨੂੰ 31 ਮਾਰਚ 2024 ਤਕ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਤੁਰੰਤ ਪ੍ਰਭਾਵ ਨਾਲ ਭਾਰਤ,ਚੀਨ,ਰੂਸ,ਮਲੇਸ਼ੀਆ,ਜਾਪਾਨ,ਇੰਡੋਨੇਸ਼ੀਆ ਅਤੇ ਥਾਈਲੈਂਡ ਦੇ ਯਾਤਰੀਆਂ ਲਈ ਮੁਫ਼ਤ ਦਾਖਲੇ ਨੂੰ ਮਨਜ਼ੂਰੀ ਦੇ ਦਿਤੀ ਹੈ,ਇਨ੍ਹਾਂ ਦੇਸ਼ਾਂ ਦੇ ਸੈਲਾਨੀ ਸ੍ਰੀਲੰਕਾ (Sri Lanka) ਜਾਣ ਲਈ ਬਿਨਾਂ ਕਿਸੇ ਫੀਸ ਦੇ ਵੀਜ਼ਾ ਪ੍ਰਾਪਤ ਕਰ ਸਕਣਗੇ,2019 ਵਿਚ ਈਸਟਰ ਦੇ ਦਿਨ ਹੋਏ ਬੰਬ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ Sri Lanka) ਵਿਚ ਸੈਲਾਨੀਆਂ ਦੀ ਆਮਦ ਘੱਟ ਗਈ ਸੀ,ਇਨ੍ਹਾਂ ਧਮਾਕਿਆਂ ਵਿਚ 11 ਭਾਰਤੀਆਂ ਸਮੇਤ 270 ਲੋਕ ਮਾਰੇ ਗਏ ਸਨ ਅਤੇ 500 ਤੋਂ ਵੱਧ ਜ਼ਖ਼ਮੀ ਹੋਏ ਸਨ।