Politics

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬੰਟੀ ਰੁਮਾਣਾ ਨੂੰ ਹਿਰਾਸਤ ਵਿੱਚ ਲਿਆ

BolPunjabDe Buero

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਲੀਡਰ ਬੰਟੀ ਰੁਮਾਣਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ,ਉਨ੍ਹਾਂ ਨੂੰ ਮੁਹਾਲੀ ਪੁਲਿਸ (Mohali Police) ਨੇ ਚੰਡੀਗੜ੍ਹ ਵਿੱਚ ਉਨ੍ਹਾਂ ਦੇ ਘਰੋਂ ਹਿਰਾਸਤ ਵਿੱਚ ਲਿਆ ਹੈ,ਪੁਲਿਸ ਮੁਤਾਬਕ ਫੇਕ ਵੀਡੀਓ ਸ਼ੇਅਰ ਕਰਨ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ,ਹਾਸਲ, ਜਾਣਕਾਰੀ ਮੁਤਾਬਕ, ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਦੇ ਸਾਈਬਰ ਸੈੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵਾਇਰਲ ਵੀਡੀਓ ਟਵੀਟ ਕਰਨ ਲਈ ਗ੍ਰਿਫਤਾਰ ਕੀਤਾ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਬੰਟੀ ਰੋਮਾਣਾ ਨੇ ਇੱਕ ਮਨਘੜਤ ਵੀਡੀਓ ਸਾਂਝੀ ਕੀਤੀ ਹੈ,ਜਿਸ ਕਾਰਨ ਪੰਜਾਬ ਪੁਲਿਸ (Punjab Police) ਨੇ ਐਫਆਈਆਰ (FIR) ਦਰਜ ਕੀਤੀ ਹੈ ਅਤੇ ਬਾਅਦ ਵਿੱਚ ਉਸਦੀ ਗ੍ਰਿਫਤਾਰੀ ਕੀਤੀ ਗਈ ਹੈ,ਬੰਟੀ ਰੋਮਾਣਾ ਨੂੰ ਸੈਕਟਰ 3 ਤੋਂ ਗ੍ਰਿਫਤਾਰ ਕੀਤਾ ਹੈ,ਬੰਟੀ ਰੋਮਾਣਾ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਖੇਧੀ ਕੀਤੀ ਹੈ ਸੁਖਬੀਰ ਬਾਦਲ ਨੇ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button