ਜਲੰਧਰ ‘ਚ ਭਲਕੇ ਬੰਦ ਰਹਿਣਗੇ ਸਕੂਲ-ਕਾਲਜ,ਸ਼੍ਰੀ ਵਾਲਮੀਕਿ ਜੈਅੰਤੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ
BolPunjabDe Buero
ਜਲੰਧਰ ‘ਚ ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ (Shri Valmiki Jayanti) ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ,ਪ੍ਰਸ਼ਾਸਨ ਨੇ 27 ਅਕਤੂਬਰ ਨੂੰ ਸਕੂਲ, ਕਾਲਜ ਅਤੇ ITI ਬੰਦ ਰੱਖਣ ਦੇ ਹੁਕਮ ਦਿੱਤੇ ਹਨ,ਇਸ ਤੋਂ ਪਹਿਲਾਂ 2 ਵਜੇ ਤੱਕ ਹੀ ਬੰਦ ਕਰਨ ਦੇ ਹੁਕਮ ਸਨ,ਪਰ ਵੀਰਵਾਰ ਨੂੰ ਜਾਰੀ ਹੁਕਮਾਂ ਵਿੱਚ ਪੂਰੇ ਦਿਨ ਲਈ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ,ਡਿਪਟੀ ਕਮਿਸ਼ਨਰ (Deputy Commissioner) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 27 ਅਕਤੂਬਰ ਨੂੰ ਭਗਵਾਨ ਸ਼੍ਰੀ ਵਾਲਮੀਕਿ ਜੀ (Shri Valmiki Ji) ਦੇ ਪ੍ਰਕਾਸ਼ ਪੁਰਬ ਲਈ ਸਮਾਂ ਰੱਖਿਆ ਗਿਆ ਹੈ।
ਇਸ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ,ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਸਕੂਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ,ਇਸ ਦੇ ਨਾਲ ਹੀ ਸ਼ਹਿਰ ਦੀਆਂ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ (Deputy Commissioner) ਵੱਲੋਂ ਲਏ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ,ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ,ਪੁਲਿਸ ਹੁਕਮਾਂ ਦੀ ਪਾਲਣਾ ਯਕੀਨੀ ਬਣਾਏਗੀ,ਤਾਂ ਜੋ ਕੋਈ ਅਣਗਹਿਲੀ ਨਾ ਕੀਤੀ ਜਾ ਸਕੇ।