ਕਤਰ ‘ਚ ਬੰਦ ਭਾਰਤੀਆਂ ਦੇ ਪਰਿਵਾਰਾਂ ਨੂੰ ਮਿਲੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ
BolPunjabDe Buero
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ (Foreign Minister S. Jaishankar) ਨੇ ਕਤਰ (Qatar) ਵਿਚ ਮੌਤ ਦੀ ਸਜ਼ਾ ਪਾਉਣ ਵਾਲੇ 8 ਭਾਰਤੀਆਂ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ,ਜ਼ਿਕਰਯੋਗ ਹੈ ਕਿ ਨੇਵੀ ਦੇ 8 ਸਾਬਕਾ ਮੁਲਾਜ਼ਮ ਲੰਬੇ ਸਮੇਂ ਤੋਂ ਕਤਰ ਦੀ ਜੇਲ੍ਹ ਵਿਚ ਬੰਦ ਹਨ,ਹੁਣੇ ਜਿਹੇ ਕਤਰ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ,ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਾਬਕਾ ਨੇਵੀ ਦੇ ਪਰਿਵਾਰ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ,ਵਿਦੇਸ਼ ਮੰਤਰੀ ਐੱਸ. ਜੈਸ਼ੰਕਰ (Foreign Minister S. Jaishankar) ਨੇ ਕਿਹਾ ਕਿ ਅੱਜ ਸਵੇਰੇ ਹੀ ਕਤਰ ਵਿਚ ਬੰਦ 8 ਭਾਰਤੀਆਂ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ,ਉਨ੍ਹਾਂ ਦੱਸਿਆਕਿ ਸਰਕਾਰ ਇਸ ਮਾਮਲੇ ਨੂੰ ਸਭ ਤੋਂ ਜ਼ਿਆਦਾ ਪਹਿਲ ਦੇ ਰਹੀ ਹੈ,ਅਸੀਂ ਉਨ੍ਹਾਂ ਦੇ ਪਰਿਵਾਰਾਂ ਦੀ ਚਿੰਤਾ ਤੇ ਦਰਦ ਸਾਂਝਾ ਕਰਦੇ ਹਾਂ,ਉਨ੍ਹਾਂ ਕਿਹਾ ਕਿ ਅਸੀਂ ਸਪੱਸ਼ਟ ਕੀਤਾ ਕਿ ਸਰਕਾਰ ਉਨ੍ਹਾਂ ਨੂੰ ਛੁਡਾਉਣ ਲਈ ਸਭ ਕੁਝ ਕਰ ਰਹੀ ਹੈ,ਅਸੀਂ ਇਸ ਮਾਮਲੇ ਵਿਚ ਪਰਿਵਾਰਾਂ ਨਾਲ ਸੰਪਰਕ ਵਿਚ ਰਹਿਣਾ ਜਾਰੀ ਰੱਖਾਂਗੇ।