ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਨਹੀਂ ਮਿਲੀ ਰਾਹਤ,ਹਾਈਕੋਰਟ ‘ਚ ਜ਼ਮਾਨਤ ‘ਤੇ ਫੈਸਲੇ ਲਈ ਪਈ ਅਗਲੀ ਤਰੀਕ
BolPunjabDe Buero
ਕਪੂਰਥਲਾ (Kapurthala) ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Congress MLA Sukhpal Singh Khaira) ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲ ਸਕੀ,ਸੁਖਪਾਲ ਖਹਿਰਾ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਆਪਣਾ ਫੈਸਲਾ ਸੁਣਾਉਣ ਵਾਲਾ ਸੀ,ਪਰ ਸਰਕਾਰੀ ਵਕੀਲ ਨੇ ਅਦਾਲਤ ਤੋਂ ਇਹ ਕਹਿ ਕੇ ਕੁਝ ਸਮਾਂ ਮੰਗਿਆ ਕਿ ਜ਼ਰੂਰੀ ਤੇ ਅਹਿਮ ਦਸਤਾਵੇਜ਼ ਮਿਲ ਗਏ ਹਨ,ਇਸ ਤੋਂ ਬਾਅਦ ਮਾਣਯੋਗ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ,ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਜ਼ਦੀਕੀ ਜਸਮੀਤ ਸਿੰਘ ਨੇ ਦੱਸਿਆ ਕਿ ਖਹਿਰਾ ਦੇ ਵਕੀਲ,ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਹੋਈ ਬਹਿਸ ਤੋਂ ਬਾਅਦ ਮਾਣਯੋਗ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ 2 ਨਵੰਬਰ ਨੂੰ ਆਪਣਾ ਫੈਸਲਾ ਸੁਣਾਉਣਾ ਸੀ,ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਖਹਿਰਾ ਨੂੰ 6 ਨਵੰਬਰ ਨੂੰ ਰਾਹਤ ਮਿਲ ਜਾਵੇਗੀ,ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐਨਡੀਪੀਐਸ (NDPS) ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ।