ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨਿਯੁਕਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
BolPunjabDe Buero
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Development Minister Dr. Baljit Kaur) ਨੇ ਅੱਜ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ,ਸੇਵਾਦਾਰ ਅਰਸ਼ਪ੍ਰੀਤ ਸਿੰਘ ਨੂੰ ਮੁੱਖ ਦਫ਼ਤਰ, ਮਨਪ੍ਰੀਤ ਸ਼ਰਮਾ ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਿਰੋਜ਼ਪੁਰ, ਗੁਰਪ੍ਰੀਤ ਸਿੰਘ ਨੂੰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਜੀਠਾ ਅਤੇ ਸਫਾਈ ਸੇਵਕ ਇੰਦਰਜੀਤ ਸਿੰਘ ਨੂੰ ਸੁਪਰਡੰਟ ਸਟੇਟ ਆਫਟਰ ਕੇਅਰ ਹੋਮ ਲੁਧਿਆਣਾ (Superintendent State After Care Home Ludhiana) ਵਿਖੇ ਤੈਨਾਤ ਕੀਤਾ ਗਿਆ ਹੈ,ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਚਾਰਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ,ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ,ਡਾ.ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਅਧਵਾਟੇ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ ਤਾਂ ਜੋ ਸਬੰਧਤਾਂ ਨੂੰ ਸਮੇ ਸਿਰ ਨੋਕਰੀ ਮੁਹੱਈਆ ਕਰਵਾਈ ਜਾ ਸਕੇ,ਇਸ ਮੌਕੇ ਡਿਪਟੀ ਡਾਇਰੈਕਟਰ ਸ੍ਰੀ ਸੁਖਦੀਪ ਸਿੰਘ ਝੱਜ ਵੀ ਹਾਜ਼ਰ ਸਨ।