Politics
ਦੀਵਾਲੀ ਤੋਂ ਪਹਿਲਾਂ ਜੇਲ ‘ਚੋਂ ਬਾਹਰ ਆਉਣਗੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ,ਅਦਾਲਤ ਨੇ ਦਿਤੀ 6 ਘੰਟੇ ਦੀ ਰਾਹਤ
BolPunjabDe Buero
ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਅਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦੇ ਦਿਤੀ ਗਈ ਹੈ,ਰਾਊਜ਼ ਐਵੇਨਿਊ ਅਦਾਲਤ ਨੇ ਉਨ੍ਹਾਂ ਨੂੰ 11 ਨਵੰਬਰ ਨੂੰ ਅਪਣੀ ਪਤਨੀ ਨਾਲ ਮੁਲਾਕਾਤ ਕਰਨ ਦਾ ਸਮਾਂ ਦਿਤਾ ਹੈ,ਉਹ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਅਪਣੀ ਪਤਨੀ ਨੂੰ ਮਿਲ ਸਕਣਗੇ,ਹਾਲਾਂਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ 5 ਦਿਨਾਂ ਦੀ ਰਿਹਾਈ ਦੀ ਮੰਗ ਕੀਤੀ ਸੀ,ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ (CBI) ਨੇ ਇਸ ਸਾਲ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ,ਇਸ ਤੋਂ ਬਾਅਦ ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ,ਕੁੱਝ ਦਿਨ ਜਾਂਚ ਏਜੰਸੀਆਂ ਦੀ ਹਿਰਾਸਤ ਵਿਚ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਤਿਹਾੜ ਜੇਲ ਭੇਜ ਦਿਤਾ ਗਿਆ।