ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਮੋਹਾਲੀ ਤੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ
BolPunjabDe Buero
ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ (SSOC) ਨੇ ਮੋਹਾਲੀ ਤੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ,ਤਿੰਨਾਂ ਦੇ ਕਬਜ਼ੇ ‘ਚੋਂ ਦੋ ਵਿਦੇਸ਼ੀ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ,ਦਸਿਆ ਜਾ ਰਿਹਾ ਹੈ ਕਿ ਉਹ ਮੋਹਾਲੀ ਦੀ ਹਤਿਆ ਕਰਨ ਆਏ ਸੀ,ਉਨ੍ਹਾਂ ਨੂੰ ਵਿਦੇਸ਼ ਬੈਠੇ ਗੈਂਗਸਟਰਾਂ ਨੇ ਟਾਰਗੇਟ ਦਿਤਾ ਸੀ,ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਉਰਫ ਚੀਨੀ, ਅਨਮੋਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਵਜੋਂ ਹੋਈ ਹੈ,ਤਿੰਨੋਂ ਮੁਲਜ਼ਮ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਵਸਨੀਕ ਹਨ,ਅਦਾਲਤ ਨੇ ਮੁਲਜ਼ਮ ਨੂੰ 4 ਦਿਨ ਦੇ ਰਿਮਾਂਡ ’ਤੇ ਪੁਲਿਸ ਹਵਾਲੇ ਕਰ ਦਿਤਾ ਹੈ,ਪੰਜਾਬ ਪੁਲਿਸ (Punjab Police) ਦੀ ਕਾਊਂਟਰ ਇੰਟੈਲੀਜੈਂਸ ਟੀਮ (Counter Intelligence Team) ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਮੁਹਾਲੀ ਵਿਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ।
ਇਸ ਦੇ ਲਈ ਗੈਂਗਸਟਰ ਲੱਕੀ ਪਟਿਆਲ (Gangster Lucky Patial) ਨੇ ਪੈਸੇ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ,ਇਸ ਵਿਚ ਮੁਲਜ਼ਮ ਜਗਜੀਤ ਸਿੰਘ ਗੈਂਗਸਟਰ ਲੱਕੀ ਪਟਿਆਲ ਦੇ ਸਿੱਧੇ ਸੰਪਰਕ ਵਿਚ ਸੀ,ਉਹ ਪਹਿਲਾਂ ਵੀ ਕਈ ਮਾਮਲਿਆਂ ਵਿਚ ਮੁਲਜ਼ਮ ਹੈ,ਉਸ ‘ਤੇ ਨਸ਼ਾ ਤਸਕਰੀ ਦਾ ਵੀ ਦੋਸ਼ ਹੈ,ਮੁਹਾਲੀ ਐਸਐਸਓਸੀ (Mohali Assoc) ਨੇ ਇਨ੍ਹਾਂ ਮੁਲਜ਼ਮਾਂ ਵਿਰੁਧ ਆਈਪੀਸੀ ਦੀ ਧਾਰਾ 384, 506, 120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ,ਇਨ੍ਹਾਂ ਤਿੰਨਾਂ ਤੋਂ ਇਲਾਵਾ ਲੱਕੀ ਪਟਿਆਲ ਅਤੇ ਇਕ ਅਣਪਛਾਤਾ ਵਿਅਕਤੀ ਵੀ ਇਸ ਮਾਮਲੇ ਵਿਚ ਸ਼ਾਮਲ ਹੈ,ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਲੋਕ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਮੁਹਾਲੀ ਦੇ ਵੀ.ਆਈ.ਪੀ. ਇਲਾਕੇ ਵਿਚ ਆਏ ਸਨ।