NationalPunjab

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਵਿੱਚ ਕੀਤੀ ਜਾ ਰਹੀ ਦੇਰੀ ’ਤੇ ਚਿੰਤਾ ਪ੍ਰਗਟਾਈ

BolPunjabDe Buero

ਸੁਪਰੀਮ ਕੋਰਟ (Supreme Court) ਨੇ ਕੇਂਦਰ ਸਰਕਾਰ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਵਿੱਚ ਕੀਤੀ ਜਾ ਰਹੀ ਦੇਰੀ ’ਤੇ ਚਿੰਤਾ ਪ੍ਰਗਟਾਈ ਹੈ,ਦਰਅਸਲ, ਸੁਪਰੀਮ ਕੋਰਟ ਕੌਲਿਜੀਅਮ (Supreme Court Collegium) ਵੱਲੋਂ ਹਾਈ ਕੋਰਟ ਦੇ ਜੱਜਾਂ ਵਜੋਂ ਐਡਵੋਕੇਟ ਹਰਮੀਤ ਸਿੰਘ ਗਰੇਵਾਲ ਅਤੇ ਦੀਪਇੰਦਰ ਸਿੰਘ ਨਲਵਾ ਸਮੇਤ 5 ਨਾਂ ਭੇਜੇ ਗਏ ਸਨ,ਜਦਕਿ ਬਾਕੀ ਤਿੰਨ ਨੂੰ ਇਨ੍ਹਾਂ ਮਾਮਲਿਆਂ ‘ਚ ਮਨਜ਼ੂਰੀ ਦੇ ਦਿੱਤੀ ਗਈ ਹੈ।

ਸੁਪਰੀਮ ਕੋਰਟ ਕਾਲੇਜੀਅਮ (Supreme Court Collegium) ਨੇ 17 ਅਕਤੂਬਰ ਨੂੰ ਗਰੇਵਾਲ, ਨਲਵਾ ਅਤੇ ਤਿੰਨ ਹੋਰ ਵਕੀਲਾਂ ਸੁਮਿਤ ਗੋਇਲ,ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਲਈ ਸਿਫ਼ਾਰਸ਼ ਕੀਤੀ ਸੀ,ਕੇਂਦਰ ਸਰਕਾਰ ਨੇ 2 ਨਵੰਬਰ ਨੂੰ ਇਸ ਲਿਸਟ ਵਿੱਚੋਂ ਸਿਰਫ਼ ਤਿੰਨ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਸੀ,ਜਿਸ ਤੋਂ ਬਾਅਦ ਗਰੇਵਾਲ ਅਤੇ ਨਲਵਾ ਦੀ ਨਿਯੁਕਤੀ ਲਟਕਦੀ ਰਹੀ।

ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਦੀ ਨਾਕਾਮੀ ‘ਤੇ ਚਿੰਤਾ ਪ੍ਰਗਟਾਈ ਹੈ,ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਉਮੀਦਵਾਰਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ,ਉਹ ਸਿੱਖ ਹਨ,ਅਜਿਹਾ ਕਿਉਂ ਹੋਇਆ? ਪਿਛਲੇ ਮੁੱਦਿਆਂ ਨੂੰ ਮੌਜੂਦਾ ਪੈਂਡਿੰਗ ਕੇਸਾਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੀਦਾ ਹੈ।

ਇੱਕ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਜੱਜਾਂ ਦੇ ਤਬਾਦਲੇ ਵਿੱਚ ਸਰਕਾਰ ਦੇ ‘ਪਿਕ ਐਂਡ ਚੂਜ਼’ (Pick And Choose) ਦੇ ਤਰੀਕੇ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ,ਅਦਾਲਤ ਨੇ ਵੱਖ-ਵੱਖ ਖੇਤਰਾਂ ਦੇ ਜੱਜਾਂ ਦੇ ਪੈਂਡਿੰਗ ਤਬਾਦਲੇ ਅਤੇ ਗੈਰ-ਤਬਾਦਲੇ ਦੀਆਂ ਖਾਸ ਮਿਸਾਲਾਂ ਦਾ ਹਵਾਲਾ ਦਿੰਦੇ ਹੋਏ ਅਟਾਰਨੀ ਜਨਰਲ ਆਰ ਵੈਂਕਟਾਰਮਨੀ (Attorney General R Venkataramani) ਨੂੰ ਇਹ ਚਿੰਤਾਵਾਂ ਦੱਸੀਆਂ,ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਤੱਕ ਟਾਲ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button