Politics
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤਕ ਵਧੀ
BolPunjabDe Buero
ਆਬਕਾਰੀ ਨੀਤੀ ਮਾਮਲੇ ਵਿਚ ਈਡੀ (ED) ਨਾਲ ਸਬੰਧਤ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Deputy Chief Minister of Delhi Manish Sisodia) ਨੂੰ ਰਾਊਜ਼ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 11 ਦਸੰਬਰ ਤਕ ਵਧਾ ਦਿਤੀ ਹੈ,ਫਿਲਹਾਲ ਉਹ ਤਿਹਾੜ ਜੇਲ ‘ਚ ਬੰਦ ਹਨ,ਦੀਵਾਲੀ ਤੋਂ ਇਕ ਦਿਨ ਪਹਿਲਾਂ ਰਾਊਜ਼ ਐਵੇਨਿਊ ਕੋਰਟ (Rouse Avenue Court) ਦੀ ਇਜਾਜ਼ਤ ਤੋਂ ਬਾਅਦ ਦਿੱਲੀ ਪੁਲਿਸ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਲੈ ਕੇ ਆਈ ਸੀ,ਮਨੀਸ਼ ਸਿਸੋਦੀਆ ਨੇ ਅਪਣੀ ਬੀਮਾਰ ਪਤਨੀ ਨਾਲ ਮੁਲਾਕਾਤ ਕੀਤੀ ਸੀ।