ਚੰਡੀਗੜ੍ਹ ‘ਚ ਸਕੂਲ ਨੇੜੇ ਗੈਸ ਪਾਈਪ ਲਾਈਨ ਲੀਕ,ਇਲਾਕੇ ਵਿੱਚ ਹਲਚਲ ਮਚ ਗਈ
BolPunjabDe Buero
14 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ 37 ਦੀ ਮਾਰਕੀਟ ਨੇੜੇ ਜ਼ਮੀਨਦੋਜ਼ ਗੈਸ ਪਾਈਪ ਲਾਈਨ ਲੀਕ ਹੋ ਗਈ ਸੀ,ਇਸ ਨਾਲ ਇਲਾਕੇ ਵਿੱਚ ਹਲਚਲ ਮਚ ਗਈ,ਚੰਡੀਗੜ੍ਹ ਦੇ ਸੈਕਟਰ-40 ਵਿੱਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ (Gas Pipe Line Leak) ਹੋ ਗਈ ਹੈ,ਸੈਕਟਰ-40 ਸਥਿਤ ਸਰਵਹਿਤਕਾਰੀ ਸਕੂਲ ਨੇੜੇ ਇਹ ਪਾਈਪ ਲਾਈਨ ਲੀਕ (Pipe Line Leak) ਹੋਈ ਹੈ,ਇਸ ਕਾਰਨ ਸਕੂਲ ਨੇ ਬੱਚਿਆਂ ਦੀ ਛੁੱਟੀ ਕਰ ਦਿੱਤੀ,ਬੱਚਿਆਂ ਨੂੰ ਸਕੂਲੋਂ ਬਾਹਰ ਕੱਢ ਕੇ ਪਾਰਕ ਵਿੱਚ ਬਿਠਾਇਆ ਗਿਆ ਹੈ,ਪੁਲਿਸ ਟੀਮ (Police Team) ਮੌਕੇ ‘ਤੇ ਮੌਜੂਦ ਹੈ,ਇਹ ਘਟਨਾ ਸਵੇਰੇ ਵਾਪਰੀ ਹੈ,ਚੰਡੀਗੜ੍ਹ ਵਿੱਚ ਪਾਈਪ ਲਾਈਨ ਰਾਹੀਂ ਗੈਸ ਦੀ ਸਪਲਾਈ ਕੀਤੀ ਜਾ ਰਹੀ ਹੈ,ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਕੰਪਨੀ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ,ਪਾਈਪ ਲਾਈਨ (Pipe Line) ਦੇ ਵਾਲਵ ਬੰਦ ਕਰਕੇ ਗੈਸ ਸਪਲਾਈ ਬੰਦ (Gas Supply Off) ਕਰ ਦਿੱਤੀ ਗਈ ਹੈ,ਫਿਲਹਾਲ ਟੀਮ ਪਾਈਪ ਦੀ ਮੁਰੰਮਤ ਵਿੱਚ ਲੱਗੀ ਹੋਈ ਹੈ,ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।