ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ ਚੂਕ ਮਾਮਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ
BolPunjabDe Buero
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਵੱਡੀ ਚੂਕ ਹੋਣ ਦੇ ਕਰੀਬ ਦੋ ਸਾਲਾਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਿੱਚ ਪੰਜਾਬ ਪੁਲਿਸ (Punjab Police) ਨੇ ਇੱਕ ਐਸਪੀ (ਐਸਪੀ) ਸਣੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ,ਇਸ ਕੁਤਾਹੀ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਜਾਂਚ ਰਿਪੋਰਟ ਵਿੱਚ ਤਤਕਾਲੀ ਮੁੱਖ ਸਕੱਤਰ ਅਤੇ ਡੀਜੀਪੀ (DGP) ਸਮੇਤ ਕਈ ਉੱਚ ਅਧਿਕਾਰੀਆਂ ਤੋਂ ਇਲਾਵਾ ਏਡੀਜੀਪੀ ਤੋਂ ਲੈ ਕੇ ਐਸਐਸਪੀਜ਼ ਤੱਕ ਦੇ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ,ਰਿਪੋਰਟ ‘ਚ ਆਈਪੀਐਸ ਅਧਿਕਾਰੀਆਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਸੀ।
ਰਾਜ ਸਰਕਾਰ ਨੂੰ ਸੁਰੱਖਿਆ ਦੀ ਕਮੀ ਵਿੱਚ ਪੰਜਾਬ ਪੁਲਿਸ (Punjab Police) ਸੇਵਾ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਘੋਖ ਕਰਨ ਲਈ ਕਿਹਾ ਸੀ,ਮੁਅੱਤਲ ਕੀਤੇ ਗਏ ਵਿਅਕਤੀਆਂ ਵਿੱਚ ਬਠਿੰਡਾ (Bathinda) ਦੇ ਐਸਪੀ ਗੁਰਬਿੰਦਰ ਸਿੰਘ ਵੀ ਸ਼ਾਮਲ ਹਨ,ਜੋ ਸੁਰੱਖਿਆ ਵਿੱਚ ਕਮੀ ਹੋਣ ਵੇਲੇ ਫਿਰੋਜ਼ਪੁਰ ਦੇ ਐਸਪੀ ਸਨ,ਉਹ ਕਿਸੇ ਵੀ ਐਮਰਜੰਸੀ ਕਾਲ ‘ਤੇ ਪ੍ਰਤੀਕਿਰਿਆ ਕਰਨ ਲਈ ਬਣਾਈ ਗਈ ਰਿਜ਼ਰਵ ਫੋਰਸ (Reserve Force) ਦਾ ਇੰਚਾਰਜ ਸਨ,ਮੁਅੱਤਲ ਕੀਤੇ ਗਏ ਬਾਕੀ ਅਧਿਕਾਰੀਆਂ ਵਿੱਚ ਡੀਐਸਪੀ ਪ੍ਰਸੋਨ ਸਿੰਘ ਅਤੇ ਜਗਦੀਸ਼ ਕੁਮਾਰ, ਇੰਸਪੈਕਟਰ ਜਤਿੰਦਰ ਸਿੰਘ ਅਤੇ ਬਲਵਿੰਦਰ ਸਿੰਘ,ਸਬ-ਇੰਸਪੈਕਟਰ ਜਸਵੰਤ ਸਿੰਘ ਅਤੇ ਏਐਸਆਈ ਰਮੇਸ਼ ਕੁਮਾਰ ਹਨ।