ਕਿਸਾਨਾਂ ਦੀ ਭਲਕੇ ਪੰਜਾਬ ਦੇ ਰਾਜਪਾਲ ਨਾਲ ਹੋਵੇਗੀ ਮੀਟਿੰਗ
BolPunjabDe Buero
ਚੰਡੀਗੜ੍ਹ ਦੇ ਬਾਰਡਰ (Border) ‘ਤੇ ਹਜ਼ਾਰਾਂ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ,ਉਹ ਪਿਛਲੇ ਤਿੰਨ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਬਾਰਡਰ (Border) ‘ਤੇ ਡਟੇ ਹੋਏ ਹਨ,ਇਸੇ ਦਰਮਿਆਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਕਿਸਾਨਾਂ ਨੂੰ ਸੱਦਾ ਮਿਲਿਆ ਹੈ ਜਿਸ ਤਹਿਤ ਭਲਕੇ 11 ਵਜੇ ਕਿਸਾਨਾਂ ਦਾ ਵਫਦ ਪੰਜਾਬ ਰਾਜਪਾਲ ਨਾਲ ਮੀਟਿੰਗ ਕਰੇਗਾ ਤੇ ਮੀਟਿੰਗ ਦੇ ਬਾਅਦ ਅਗਲੀ ਰਣਨੀਤੀ ਬਣਾ ਕੇ ਧਰਨੇ ਬਾਰੇ ਫ਼ੈਸਲਾ ਲਿਆ ਜਾਵੇਗਾ,ਮੀਟਿੰਗ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕਿ ਧਰਨਾ ਕੱਲ੍ਹ ਖਤਮ ਕਰਨਾ ਹੈ ਜਾਂ ਫਿਰ ਇਸ ਨੂੰ ਅੱਗੇ ਵਧਾਇਆ ਜਾਵੇ।
ਕਿਸਾਨਾਂ ਵੱਲੋਂ ਪੰਜਾਬ ਸਰਕਾਰ ਨੂੰ ਆਪਣੀਆਂ 10 ਮੰਗਾਂ ਦਾ ਮੰਗ ਪੱਤਰ ਭੇਜਿਆ ਗਿਆ ਸੀ ਜਿਸ ਦਾ ਕੋਈ ਜਵਾਬ ਨਹੀਂ ਮਿਲਿਆ ਹੈ,ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਦੇ ਫੈਸਲੇ ਦਾ ਇੰਤਜ਼ਾਰ ਹੈ,ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਰਾਜਪਾਲ ਨਾਲ ਮੀਟਿੰਗ ਦੇ ਬਾਅਦ ਉਹ ਮੁੱਖ ਮੰਤਰੀ ਮਾਨ ਨਾਲ ਵੀ ਮੀਟਿੰਗ ਕਰਨਾ ਚਾਹੁੰਦੇ ਹਨ,ਦੱਸ ਦੇਈਏ ਕਿ ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਦਿੱਲੀ ਮੋਰਚੇ ਵੇਲੇ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ,ਇਸ ਲਈ ਸੰਯੁਕਤ ਕਿਸਾਨ ਮੋਰਚਾ,ਅਪਣੀਆਂ ਮੰਗਾਂ ਨੂੰ ਮਨਵਾਉਣ ਲਈ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿਚ ਇਹ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ।