ਜਗਤਾਰ ਸਿੰਘ ਤਾਰਾ ਨੂੰ ਅਦਾਲਤ ਤੋਂ 2 ਘੰਟੇ ਦੀ ਰਾਹਤ
BolPunjabDe Buero
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (Jagtar Singh Tara) ਨੂੰ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਹੈ,ਜਗਤਾਰ ਸਿੰਘ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੋ ਰਿਹਾ ਹੈ,ਪਿਛਲੇ ਸਾਲ ਅਪ੍ਰੈਲ ਵਿਚ ਹੀ ਉਸ ਦੇ ਭਰਾ ਦੀ ਮੌਤ ਹੋ ਗਈ ਸੀ,ਇਸੇ ਲਈ ਜਗਤਾਰ ਸਿੰਘ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।
ਹਾਈ ਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ,ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ (Parole) ਦੇਣ ਦੀ ਮੰਗ ਕੀਤੀ ਸੀ,ਜਗਤਾਰ ਸਿੰਘ ਤਾਰਾ (Jagtar Singh Tara) ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਜੀ ਵਿਖੇ 3 ਦਸੰਬਰ ਨੂੰ ਹੋਣਾ ਹੈ,ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹਨ।