Politics

ਭਲਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ,ਗੁਰਦਾਸਪੁਰ ‘ਚ ਅੰਤਰਰਾਜੀ ਬੱਸ ਟਰਮਿਨਲ ਦਾ ਕਰਨਗੇ ਉਦਘਾਟਨ

BolPunjabDe Buero

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ (Baba Banda Singh Bahadur Interstate Bus Terminal) ਅਤੇ ਰੇਲਵੇ ਅੰਡਰਪਾਸ (Railway Underpass) ਦਾ ਉਦਘਾਟਨ ਕਰਨਗੇ,ਇਸ ਦੇ ਨਾਲ ਹੀ ਲੋਕ ਸਭਾ ਹਲਕੇ ਦਾ 1854 ਕਰੋੜ ਰੁਪਏ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ,ਇਸ ਦੌਰਾਨ ਇੱਕ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਨੂੰ ਵੀ ਦੋਵੇਂ ਨੇਤਾ ਸੰਬੋਧਤ ਕਰਨਗੇ।

ਬਟਾਲਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ,ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸ਼ੇਰ ਸਿੰਘ ਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਉਦਘਾਟਨ ਸਮਾਰੋਹ ਤੇ ਵਿਕਾਸ ਕ੍ਰਾਂਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਵਿਧਾਇਕ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੋ ਦਸੰਬਰ ਤੋਂ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕ੍ਰਾਂਤੀ ਦੀ ਨਵੀਂ ਸ਼ੁਰੂਆਤ ਕਰਨਗੇ,ਗੁਰਦਾਸਪੁਰ ਤੇ ਪਠਾਨਕੋਟ ਲਈ ਇਹ ਇਤਿਹਾਸਕ ਪਲ ਹੈ,ਵੱਡੀ ਗਿਣਤੀ ਵਿੱਚ ਲੋਕ ਆਪਣੇ ਲੋਕਪ੍ਰਿਯ ਨੇਤਾਵਾਂ ਨੂੰ ਸੁਣਨ ਅਤੇ ਇਤਿਹਾਸਕ ਪਲਾਂ ਦੇ ਗਵਾਹ ਬਣਨ ਰੈਲੀ ਵਿੱਚ ਪਹੁੰਚਣਗੇ,ਰੈਲੀ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ,ਮਾਨ ਸਰਕਾਰ ਦੇ ਵਿਕਾਸ ਵੱਲ ਵਧਦੇ ਕਦਮ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਮਦਦਗਾਰ ਹੋਣਗੇ।

Related Articles

Leave a Reply

Your email address will not be published. Required fields are marked *

Back to top button