ਸੀ ਆਈ ਏ ਸਟਾਫ਼ ਤਰਨਤਾਰਨ ਦੀ ਪੁਲਿਸ ਨੇ 3 ਸਮਗਲਰਾਂ ਨੂੰ 3 ਕਿਲੋ 100 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਣੇ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ
BolPunjabDe Buero
ਸੀ ਆਈ ਏ ਸਟਾਫ਼ ਤਰਨਤਾਰਨ (CIA Staff Tarantaran) ਦੀ ਪੁਲਿਸ ਨੇ 3 ਸਮਗਲਰਾਂ ਨੂੰ 3 ਕਿਲੋ 100 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਣੇ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ,ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 15 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ. ਅਸ਼ਵਨੀ ਕਪੂਰ ਨੇ ਦਸਿਆ ਕਿ ਸੀਆਈਏ ਸਟਾਫ਼ ਤਰਨਤਾਰਨ (CIA Staff Tarantaran) ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਜਦੋ ਅੰਮ੍ਰਿਤਸਰ ਰੋਡ ਭਿੱਖੀਵਿੰਡ (Amritsar Road Bhikhiwind) ਵਿਖੇ ਮੌਜ਼ੂਦ ਸੀ ਤਾਂ ਅੰਮ੍ਰਿਤਸਰ ਵਲੋਂ ਇਕ ਸਵਿਫਟ ਡਿਜ਼ਾਇਰ ਕਾਰ (Swift Desire Car) ਆਉਂਦੀ ਨਜ਼ਰ ਆਈ, ਜਿਸ ਨੂੰ ਪੁਲਿਸ (Police) ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਡਰਾਈਵਰ ਨੇ ਗੱਡੀ ਰੋਕਣ ਦੀ ਬਜਾਏ ਤੇਜ਼ ਰਫ਼ਤਾਰ ਨਾਲ ਭਜਾ ਲਈ,ਜਿਸ ਤੋਂ ਬਾਅਦ ਕਾਰ ਸਵਾਰ ਅਤੇ ਡਰਾਈਵਰ ਅਨੰਦਪੁਰ ਸਤਿਸੰਗ ਭਵਨ ਭਿੱਖੀਵਿੰਡ ਨਜ਼ਦੀਕ ਕਾਰ ਨੂੰ ਛੱਡ ਕੇ ਦੌੜਨ ਲਗੇ।
ਇਸ ਦੌਰਾਨ ਪੁਲਿਸ ਪਾਰਟੀ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਿਨ੍ਹਾਂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਪਾਸੋ ਕੁਲ 3 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦ ਕਿ ਇਕ ਮੁਲਜ਼ਮ ਭਜਨ ਵਿਚ ਕਾਮਯਾਬ ਹੋ ਗਿਆ,ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਮੱਗਲਰ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਸੁਖਵਿੰਦਰ ਸਿੰਘ ਜਗਬੀਰ ਸਿੰਘ ਉਰਫ ਜੱਗਾ ਪੁੱਤਰ ਕਾਬਲ ਸਿੰਘ ਅਤੇ ਕਾਰ ਡਰਾਈਵਰ ਹਰਪਾਲ ਸਿੰਘ ਪੁੱਤਰ ਹੰਸ ਸਿੰਘ ਸਾਰੇ ਵਾਸੀਆਨ ਸਰਹੱਦੀ ਪਿੰਡ ਮਹਿੰਦੀਪੁਰ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ ਜਦ ਕਿ ਫ਼ਰਾਰ ਮੁਲਜ਼ਮ ਗੁਰਲਾਲ ਸਿੰਘ ਉਰਫ ਗੱਬਰ ਪੁੱਤਰ ਹੀਰਾ ਸਿੰਘ ਵਾਸੀ ਮੇਂਦੀਪੁਰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿਤੀ ਗਈ ਹੈ।
ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਨਾਲ ਸੰਬੰਧ ਬਣਾਉਂਦੇ ਹੋਏ ਹੈਰੋਇਨਾਂ ਦੀਆ ਖੇਪ ਮੰਗਵਾਉਂਦੇ ਸਨ ਜਿਸਦੀ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿਤੀ ਗਈ ਹੈ,ਇਸ ਮੌਕੇ ਤੇ ਸਥਾਨਕ ਐੱਸ. ਪੀ. ਮਨਿੰਦਰ ਸਿੰਘ, ਡੀ. ਐਸ. ਪੀ. ਡੀ ਅਰੁਣ ਸ਼ਰਮਾ ਸੀਆਈਏ ਇੰਚਾਰਜ ਇੰਸਪੈਕਟਰ (CIA Inspector In Charge) ਪ੍ਰਭਜੀਤ ਸਿੰਘ ਸਮੇਤ ਹੋਰ ਮੁਲਾਜ਼ਮ ਮੌਜੂਦ ਸਨ।