ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਤੋਹਫਾ,ਦਸੰਬਰ ਤੋਂ ਸ਼ੁਰੂ ਕਰੇਗਾ Visa Renew Program
BolPunjabDe Buero
ਅਮਰੀਕਾ ਦਸੰਬਰ ‘ਚ H-1B ਵੀਜ਼ਾ (H-1B Visa) ਦੀਆਂ ਕੁਝ ਸ਼੍ਰੇਣੀਆਂ ਦੇ ਨਵੀਨੀਕਰਨ ਲਈ ਇਕ ਪਾਇਲਟ ਪ੍ਰੋਗਰਾਮ ਸ਼ੁਰੂ ਕਰਨ ਜਾ ਰਿਹਾ ਹੈ, ਜਿਸ ਨਾਲ ਖਾਸ ਤੌਰ ‘ਤੇ ਵੱਡੀ ਗਿਣਤੀ ‘ਚ ਭਾਰਤੀ ਟੈਕਨਾਲੋਜੀ ਪੇਸ਼ੇਵਰਾਂ ਨੂੰ ਫਾਇਦਾ ਹੋਵੇਗਾ,H-1B ਵੀਜ਼ਾ (H-1B Visa) ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ (American Companies) ਨੂੰ ਖਾਸ ਕਿੱਤਿਆਂ ਵਿੱਚ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ,ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਦੀ ਭਰਤੀ ਕਰਦੀਆਂ ਹਨ,ਪਾਇਲਟ ਪ੍ਰੋਗਰਾਮ ਵਿੱਚ ਸਿਰਫ਼ 20,000 ਉਮੀਦਵਾਰਾਂ ਨੂੰ ਹੀ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਐਲਾਨ ਉਦੋਂ ਕੀਤਾ ਗਿਆ ਸੀ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੂਨ ਵਿੱਚ ਅਮਰੀਕਾ ਦਾ ਦੌਰਾ ਕੀਤਾ ਸੀ,ਦਸੰਬਰ ਤੋਂ ਤਿੰਨ ਮਹੀਨਿਆਂ ਦੀ ਮਿਆਦ ਵਿੱਚ,ਵਿਦੇਸ਼ ਮੰਤਰਾਲਾ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ 20,000 ਵੀਜ਼ੇ ਜਾਰੀ ਕਰੇਗਾ ਜੋ ਪਹਿਲਾਂ ਹੀ ਦੇਸ਼ ਵਿੱਚ ਹਨ।