BolPunjabDe Buero
ਖੰਨਾ ਦੇ ਪਿੰਡ ਕੌੜੀ ਦੇ ਰਹਿਣ ਵਾਲੇ ਸੂਬੇਦਾਰ ਹਰਮਿੰਦਰ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ,ਯੂਪੀ ਦੇ ਫਤਿਹਗੜ੍ਹ ਵਿਚ ਤਾਇਨਾਤ ਆਰਮੀ ਸੂਬੇਦਾਰ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ,ਅੱਜ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਗਿਆ,ਰਾਜਕੀ ਸਨਮਾਨ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ,ਫੌਜ ਦੇ ਅਧਿਕਾਰੀਆਂ,ਖੰਨਾ ਪ੍ਰਸ਼ਾਸਨ ਅਧਿਕਾਰੀਆਂ ਤੇ ਪਿੰਡ ਵਾਲਿਆਂ ਨੇ ਸ਼ਰਧਾਂਜਲੀ ਭੇਟ ਕੀਤੀ,ਮ੍ਰਿਤਕ ਸੂਬੇਦਾਰ ਹਰਮਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ,ਪਤਨੀ,ਇਕ ਪੁੱਤਰ ਤੇ ਧੀ ਛੱਡ ਗਏ ਹਨ,ਪਰਿਵਾਰ ਨੇ ਪੰਜਾਬ ਸਰਕਾਰ ਤੋਂ ਹਰਮਿੰਦਰ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ,ਪਿਤਾ ਚਰਨ ਸਿੰਘ ਨੇ ਦੱਸਿਆ ਕਿ ਸੂਬੇਦਾਰ ਹਰਮਿੰਦਰ ਸਿੰਘ ਅਜੇ ਇਕ ਮਹੀਨੇ ਦੀ ਛੁੱਟੀ ਕੱਟ ਕੇ ਗਿਆ ਸੀ ਤੇ 30 ਨਵੰਬਰ ਨੂੰ ਵਾਪਸ ਯੂਨਿਟ ਵਿਚ ਪਰਤਿਆ ਸੀ,1 ਦਸੰਬਰ ਨੂੰ ਫੋਨ ‘ਤੇ ਗੱਲ ਹੋਈ ਸੀ,ਸਾਰਾ ਕੁਝ ਠੀਕ ਸੀ,3 ਦਸੰਬਰ ਨੂੰ ਫੌਜ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਕਿ ਸੂਬੇਦਾਰ ਹਰਮਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।