BolPunjabDe Buero
ਤੇਲੰਗਾਨਾ ਦੇ ਅਗਲੇ ਮੁੱਖ ਮੰਤਰੀ ਲਈ ਕਾਂਗਰਸ ਨੇ ਰੇਵੰਤ ਰੈੱਡੀ (Revanth Reddy) ਦਾ ਨਾਂ ਤੈਅ ਕੀਤਾ ਹੈ,ਰਾਹੁਲ ਗਾਂਧੀ ਨੇ ਮੁੱਖ ਮੰਤਰੀ ਅਹੁਦੇ ਲਈ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਹੈ,ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਉਹ 7 ਸਤੰਬਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਕਾਂਗਰਸ ਦੇ ਸੀਨੀਅਰ ਨੇਤਾ ਉੱਤਮਕੁਮਾਰ ਰੈੱਡੀ ਤੇ ਭੱਟੀ ਵਿਕਰਮਾਰਕ ਨੂੰ ਉਪ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ ਜਾਂ ਫਿਰ ਉਨ੍ਹਾਂ ਨੂੰ ਕੋਈ ਵੱਡਾ ਅਹੁਦਾ ਦਿੱਤਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਤੇਲੰਗਾਨਾ ਵਿਚ ਰੋਟੇਸ਼ਨ ਦੇ ਆਧਾਰ ‘ਤੇ ਮੁੱਖ ਮੰਤਰੀ ਬਣਾਉਣ ਦਾ ਫਾਰਮੂਲਾ ਲਾਗੂ ਨਹੀਂ ਹੋਵੇਗਾ।
ਤੇਲੰਗਾਨਾ ਵਿਧਾਨ ਸਭਾ ਚੋਣਾਂ (Telangana Assembly Elections) ਵਿਚ ਕਾਂਗਰਸ ਨੇ 64 ਸੀਟਾਂ ਜਿੱਤ ਕੇ ਬੀਆਰਐੱਸ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ,ਬੀਆਰਐੱਸ (BRS) ਨੂੰ 39 ਸੀਟਾਂ ਤੋਂ ਹੀ ਸੰਤੋਸ਼ ਕਰਨਾ ਪਿਆ ਸੀ ਜਦੋਂ ਕਿ ਭਾਜਪਾ ਨੂੰ ਇਥੇ 8 ਹੀ ਸੀਟਾਂ ਮਿਲੀਆਂ ਸਨ।