Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ,250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ

BolPunjabDe Buero

Faridkot,08,Dec,(Bol Punjab de):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਫਰੀਦਕੋਟ ਦਾ ਦੌਰਾ ਕਰਨਗੇ,ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੌਗਾਤ ਦੇ ਸਕਦੇ ਹਨ। ਮੁੱਖ ਮੰਤਰੀ ਬਾਬਾ ਫਰੀਦ ਯੂਨੀਵਰਸਿਟੀ (Baba Farid University) ਦੇ ਸਿਲਵਰ ਜੁਬਲੀ ਸਮਾਗਮ ‘ਚ ਵੀ ਸ਼ਾਮਿਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ-ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਬਾ ਫਰੀਦ ਯੂਨੀਵਰਸਿਟੀ ਦੇ 33.53 ਕਰੋੜ ਦੇ ਪ੍ਰਾਜੈਕਟ ਦਾ ਸ਼ੁੱਭਆਰੰਭ ਕਰਨਗੇ ਤੇ ਨਾਲ ਹੀ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕੀਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਫਰੀਦਕੋਟ (Faridkot) ਵਿਚ 55.80 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਸ ਤੋਂ ਇਲਾਵਾ ਫਰੀਦਕੋਟ (Faridkot) ਲਈ ਹੋਰ ਪ੍ਰਾਜੈਕਟਾਂ ਦਾ ਐਲਾਨ ਵੀ ਕਰਨਗੇ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 144.35 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਮੁੱਖ ਮੰਤਰੀ ਵੱਲੋਂ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button