PoliticsPunjab

Sukhbir Badal ਨੇ ਬੇਅਦਬੀ ਦੀ ਘਟਨਾ ਅਤੇ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਲਈ ਸਿੱਖ ਪੰਥ ਕੋਲੋਂ ਮੁਆਫੀ ਮੰਗੀ ਹੈ

BolPunjabDe Buero

Amritsar Sahib,14 Dec,(Bol Punjab De):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅਕਾਲੀ ਸਰਕਾਰ ਵੇਲੇ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਲਈ ਸਿੱਖ ਪੰਥ ਕੋਲੋਂ ਮੁਆਫੀ ਮੰਗੀ ਹੈ,ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Gurdwara Management Committee) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਆਖਿਆ ਹੈ ਕਿ ਅੱਜ 8 ਸਾਲ ਬਾਅਦ ਮੁਆਫੀ ਦਾ ਖਿਆਲ ਆਇਆ ਹੈ,ਐਡੇ ਵੱਡੇ ਗੁਨਾਹ ਦੀ ਮੁਆਫੀ,ਉਹ ਵੀ 8 ਸਾਲਾਂ ਬਾਅਦ,ਗਲਤੀ ਦੀ ਮੁਆਫੀ ਹੋ ਸਕਦੀ ਹੈ,ਗੁਨਾਹ ਦੀ ਨਹੀਂ,ਉਨ੍ਹਾਂ ਆਖਿਆ ਕਿ ਜੋ ਵੀ ਬਾਦਲ ਪਰਿਵਾਰ ਤੋਂ ਬਾਹਰ ਹੋ ਜਾਂਦਾ ਹੈ ਤਾਂ ਉਹ ਬਾਹਰੀ ਤਾਕਤ ਹੋ ਜਾਂਦਾ ਹੈ,ਜੋ ਕੋਈ ਹੋਰ ਕਮੇਟੀ ਚਲਾਉਂਦਾ ਹੈ ਤਾਂ ਉਹ ਗੈਰ ਪੰਥਕ ਹੋ ਜਾਂਦਾ ਹੈ।

ਦੱਸ ਦਈਏ ਕਿ ਸੁਖਬੀਰ ਬਾਦਲ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਰਪ੍ਰਸਤ ਰਹੇ ਪ੍ਰਕਾਸ਼ ਬਾਦਲ ਨੂੰ ਆਖਰੀ ਸਮੇਂ ਤੱਕ ਇਸ ਗੱਲ ਦਾ ਦੁੱਖ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਉਹ ਗ੍ਰਿਫਤਾਰ ਨਹੀਂ ਕਰ ਸਕੇ,ਪੰਥਕ ਸਰਕਾਰ ਦੇ ਵੇਲੇ ਵਾਪਰੀ ਇਹ ਘਟਨਾ ਅਤੀ ਦੁਖਦਾਈ ਸੀ,ਉਨ੍ਹਾਂ ਖੁਲਾਸਾ ਕੀਤਾ ਕਿ ਉਸ ਵੇਲੇ ਪਏ ਦਬਾਅ ਕਾਰਨ ਅਕਾਲੀ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਸੀਬੀਆਈ (CBI) ਨੂੰ ਦੇ ਦਿੱਤੀ ਗਈ ਸੀ,ਉਸ ਤੋਂ ਬਾਅਦ ਆਈਆਂ ਹੁਣ ਤੱਕ ਦੀਆਂ ਸਰਕਾਰਾਂ ਵੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਸਕੀਆਂ ਹਨ,ਇਸ ਲਈ ਸਮੁੱਚੇ ਪੰਥ ਕੋਲੋਂ ਮੁਆਫੀ ਮੰਗਦਿਆਂ ਉਨ੍ਹਾਂ ਵਾਅਦਾ ਕੀਤਾ ਕਿ ਜੇ ਮੁੜ ਮੌਕਾ ਮਿਲਿਆ ਤਾਂ ਅਕਾਲੀ ਦਲ (Akali Dal) ਇਸ ਘਟਨਾ ਦੇ ਦੋਸ਼ੀਆਂ ਨੂੰ ਨਾ ਸਿਰਫ ਗ੍ਰਿਫਤਾਰ ਕਰੇਗਾ ਸਗੋਂ ਇਸ ਮੁੱਦੇ ’ਤੇ ਸਿਆਸਤ ਕਰਨ ਵਾਲਿਆਂ ਨੂੰ ਵੀ ਬੇਨਕਾਬ ਕਰੇਗਾ।

Related Articles

Leave a Reply

Your email address will not be published. Required fields are marked *

Back to top button