ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ‘ਚ ਪ੍ਰਦਰਸ਼ਨ ਦਾ ਫੈਸਲਾ ਲਿਆ ਵਾਪਸ
BolPunjabDe Buero
Amritsar Sahib,16 Dec,(Bol Punjab De):- ਬੰਦੀ ਸਿੱਖਾਂ ਦੀ ਰਿਹਾਈ ਤੇ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਮੌਤ ਦੀ ਸਜ਼ਾ ਨੂੰ ਉਮਰਕੈਦ ਵਿਚ ਬਦਲਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ 20 ਦਸੰਬਰ ਨੂੰ ਦਿੱਲੀ ਵਿਚ ਪ੍ਰਦਰਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ,ਇਸ ਪ੍ਰਦਰਸ਼ਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ ਵੀ ਲਿਖੀ ਹੈ।
ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਨੂੰ ਲਿਖਿਆ ਕਿ ਉਨ੍ਹਾਂ ਵੱਲੋਂ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਨੇ ਮਿਲ ਕੇ ਫੈਸਲਾ ਲਿਆ ਸੀ ਕਿ ਸ਼ਾਂਤਮਈ ਤਰੀਕੇ ਨਾਲ ਗੱਲਬਾਤ ਕਰਦੇ ਹੋਏ ਹੱਲ ਕੱਢਿਆ ਜਾਵੇਗਾ,ਸ੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਵੀ ਕੇਂਦਰ ਨੂੰ 31 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ।