ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਸਾਹਸ ਅਤੇ ਤਾਕਤ ਦੇ ਪ੍ਰਤੀਕ ਹਨ: ਪ੍ਰਧਾਨ ਮੰਤਰੀ ਮੋਦੀ
BolPunjabDe Buero
New Delhi,17 Dec,(Bol Punjab De):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ (Ninth Guru Shri Guru Teg Bahadur Ji) ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਏਕਤਾ ਅਤੇ ਧਾਰਮਿਕਤਾ ’ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਈਚਾਰੇ ਅਤੇ ਸ਼ਾਂਤੀ ਦੇ ਰਾਹ ’ਤੇ ਅਗਵਾਈ ਦਿੰਦੀਆਂ ਹਨ,ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮ ’ਤੇ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਪ੍ਰਧਾਨ ਮੰਤਰੀ ਨੇ ‘ਐਕਸ’ ’ਤੇ ਟਵੀਟ ਕਰਦਿਆਂ ਕਿਹਾ, ‘‘ਅੱਜ ਦਾ ਦਿਨ ਅਸੀਂ ਸਾਹਸ ਅਤੇ ਤਾਕਤ ਦੇ ਪ੍ਰਤੀਕ ਸ੍ਰੀ ਗੁਰੂ ਤੇਗ ਬਹਾਦਰ ਜੀ (Ninth Guru Shri Guru Teg Bahadur Ji) ਦੀ ਸ਼ਹਾਦਤ ਵਜੋਂ ਯਾਦ ਕਰਦੇ ਹਾਂ,ਆਜ਼ਾਦੀ ਅਤੇ ਮਨੁੱਖੀ ਮਾਣ ਲਈ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਅਮਿੱਟ ਹੈ ਅਤੇ ਮਨੁੱਖ ਨੂੰ ਇਮਾਨਦਾਰੀ ਅਤੇ ਦਇਆ ਨਾਲ ਜੀਉਣ ਲਈ ਪ੍ਰੇਰਿਤ ਕਰਦੀ ਹੈ,’’ ਉਨ੍ਹਾਂ ਕਿਹਾ, ‘‘ਏਕਤਾ ਅਤੇ ਨੇਕੀ ’ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਈਚਾਰੇ ਅਤੇ ਸ਼ਾਂਤੀ ਦੀ ਭਾਲ ’ਚ ਰਾਹ ਪੱਧਰਾ ਕਰਦੀਆਂ ਹਨ।’’