Punjab
31 ਮਾਰਚ 2024 ਤੋਂ ਬਾਅਦ ਜ਼ਮੀਨ ’ਤੇ ਨਹੀਂ ਬੈਠੇਗਾ ਕੋਈ ਵੀ ਸਰਕਾਰੀ ਸਕੂਲ ਦਾ ਬੱਚਾ,ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ
BolPunjabDe Buero
Chandigarh,19 Dec,(Bol Punjab De):- ਪੰਜਾਬ ਦੇ ਸਰਕਾਰੀ ਸਕੂਲਾਂ (Government Schools) ਨੂੰ ਲੈ ਕੇ ਸੂਬਾ ਸਰਕਾਰ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸਰਕਾਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ 31 ਮਾਰਚ 2024 ਤੋਂ ਬਾਅਦ ਕੋਈ ਵੀ ਸਰਕਾਰੀ ਸਕੂਲ ਦਾ ਬੱਚਾ ਜ਼ਮੀਨ ’ਤੇ ਨਹੀਂ ਬੈਠੇਗਾ,ਸਰਕਾਰ ਵਲੋਂ ਉਨ੍ਹਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿਤਾ ਗਿਆ ਹੈ,ਜਿਸ ਵਿਚ ਉਨ੍ਹਾਂ ਕਿਹਾ ਹੈ ਕਿ 31 ਮਾਰਚ 2024 ਤੋਂ ਬਾਅਦ ਕੋਈ ਵੀ ਸਰਕਾਰੀ ਸਕੂਲ (Government School) ਦਾ ਬੱਚਾ ਬੈਂਚ ਤੋਂ ਹੇਠਾਂ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ,ਇਸ ਦੇ ਨਾਲ ਹੀ ਪੱਤਰ ਵਿਚ ਕਿਹਾ ਕਿ ਜੇਕਰ ਕਿਸੇ ਸਕੂਲ ਵਿਚ ਬੈਂਚਾਂ ਦੀ ਘਾਟ ਹੈ ਤਾਂ ਉਹ 23 ਦਸੰਬਰ ਬਾਅਦ ਦੁਪਹਿਰ 3 ਵਜੇ ਤਕ ਦਫ਼ਤਰ ਨੂੰ ਬੈਂਚਾਂ ਦੀ ਮੰਗ ਭੇਜ ਸਕਦੇ ਹਨ।