ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿਚ 27 ਦਸੰਬਰ ਨੂੰ ਮੁੜ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਣਾ ਪਵੇਗਾ
BolPunjabDe Buero
ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਬਿਕਰਮ ਸਿੰਘ ਮਜੀਠੀਆ (Leader Bikram Singh Majithia) ਨੂੰ ਡਰੱਗ ਮਾਮਲੇ ਵਿਚ 27 ਦਸੰਬਰ ਨੂੰ ਮੁੜ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਣਾ ਪਵੇਗਾ,ਇਸ ਸਿੱਟ ਸਾਹਮਣੇ ਮਜੀਠੀਆ ਦੀ ਇਹ ਆਖਰੀ ਪੇਸ਼ੀ ਹੋ ਸਕਦੀ ਹੈ।ਇਸ ਤੋਂ ਬਾਅਦ ਐਸਆਈਟੀ ਮੁਖੀ ਏਡੀਜੀਪੀ ਮੁੱਖਵਿੰਦਰ ਸਿੰਘ ਛੀਨਾ ਸੇਵਾਮੁਕਤ ਹੋ ਜਾਣਗੇ,ਇਕ ਦਿਨ ਪਹਿਲਾਂ ਭਾਵ ਸੋਮਵਾਰ ਨੂੰ ਹੀ ਪਟਿਆਲਾ ਵਿਚ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਗਈ ਸੀ। ਮਜੀਠੀਆ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਏਡੀਜੀਪੀ ਮੁੱਖਵਿੰਦਰ ਸਿੰਘ ਛੀਨਾ (ADGP Mukhwinder Singh Chhina) ਦੀ ਅਗਵਾਈ ਵਾਲੀ ਐਸਆਈਟੀ ਨੇ ਸੋਮਵਾਰ ਨੂੰ ਮਜੀਠੀਆ ਤੋਂ ਸੱਤ ਘੰਟੇ ਤੋਂ ਵੱਧ ਸਮੇਂ ਤਕ ਪੁੱਛਗਿੱਛ ਕੀਤੀ,ਇਹ ਪੁੱਛਗਿੱਛ ਪਟਿਆਲਾ ਦੇ ਏਡੀਜੀਪੀ ਦੇ ਦਫ਼ਤਰ ਵਿਚ ਜਗਦੀਸ਼ ਭੋਲਾ ਨਾਲ ਸਬੰਧ ਕਰੋੜਾਂ ਰੁਪਏ ਦੇ ਡਰੱਗ ਮਾਮਲੇ ਵਿਚ ਕੀਤੀ ਗਈ ਸੀ,ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਸ਼ੇਸ਼ ਤੌਰ ‘ਤੇ ਵਿੱਤੀ ਲੈਣ-ਦੇਣ ਬਾਰੇ ਪੁੱਛਿਆ ਗਿਆ ਸੀ,ਜ਼ਿਕਰਯੋਗ ਹੈ ਕਿ ਪੁਲਿਸ ਨੇ 20 ਦਸੰਬਰ 2021 ਨੂੰ ਬਿਕਰਮ ਸਿੰਘ ਮਜੀਠੀਆ ਵਿਰੁਧ ਕੇਸ ਦਰਜ ਕੀਤਾ ਸੀ ਪਰ ਅਦਾਲਤਾਂ ਵਲੋਂ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿਤੀ ਗਈ ਸੀ,5 ਮਹੀਨੇ ਜੇਲ ਵਿਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।