Punjab
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ‘ਚ ਵਾਧੇ ਦਾ ਨੋਟੀਫਿਕੇਸ਼ਨ ਕੀਤਾ ਜਾਰੀ
BolPunjabDe Buero
ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਦੋ ਦਿਨ ਪਹਿਲਾਂ 1 ਦਸੰਬਰ ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ (ਡੀਏ) ਚਾਰ ਫੀਸਦੀ ਵਧਾਉਣ ਦਾ ਐਲਾਨ ਕੀਤਾ ਸੀ,ਪੰਜਾਬ ਸਰਕਾਰ (Punjab Govt) ਨੇ ਮੁਲਾਜ਼ਮਾਂ ਦੇ ਡੀਏ ਵਿੱਚ ਵਾਧੇ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।