Punjab

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ:ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ

BolPunjabDe Buero

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ (Minister Mr. Aman Arora) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ (Agriculture Sector) ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ।  

ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਤੋਂ ਇਲਾਵਾ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਡਾਰਕ ਜ਼ੋਨ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਵਿਧੀ ਵਾਸਤੇ ਹੀ ਸੋਲਰ ਪੰਪਾਂ ਦੀ ਅਲਾਟਮੈਂਟ ਨੂੰ ਯਕੀਨੀ ਬਣਾਇਆ ਜਾਵੇ।

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਬਾਗ਼ਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਚੱਲ ਰਹੀਆਂ ਸਕੀਮਾਂ ਨੂੰ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਸਬੰਧੀ ਪ੍ਰਾਜੈਕਟ ਨਾਲ ਜੋੜ ਕੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ,ਇਸ ਮੀਟਿੰਗ ਵਿੱਚ ਡਾਇਰੈਕਟਰ ਪੇਡਾ ਸ੍ਰੀ ਐਮ.ਪੀ.ਸਿੰਘ, ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button