ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ
BolPunjabDe Buero
New Delhi,22 Dec,(Bol Punjab De):- ਦਿੱਲੀ ਦੀ ਅਦਾਲਤ ਨੇ ਕਥਿਤ ਸ਼ਰਾਬ ਘੁਟਾਲੇ (Alcohol Scams) ਦੇ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ,ਜਿਸ ਕਾਰਨ ਸਿਸੋਦੀਆ ਨੂੰ ਤਿਹਾੜ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ,ਰਾਊਜ਼ ਐਵੇਨਿਊ ਅਦਾਲਤ (Rouse Avenue Court) ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 19 ਜਨਵਰੀ 2024 ਤੱਕ ਵਧਾ ਦਿੱਤੀ ਹੈ,ਹੁਣ ਸੁਣਵਾਈ ਅਗਲੀ ਤਰੀਕ ਤੱਕ ਵਧਾ ਦਿੱਤੀ ਗਈ ਹੈ,ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਸੀਬੀਆਈ ਹੈੱਡਕੁਆਰਟਰ (CBI Headquarters) ਵਿੱਚ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ 15 ਜਨਵਰੀ ਤੱਕ ਦਾ ਸਮਾਂ ਦਿੱਤਾ ਹੈ,ਅਦਾਲਤ ਨੇ ਸੀਬੀਆਈ (CBI) ਨੂੰ ਨਿਰੀਖਣ ਦੀ ਸਹੂਲਤ ਅਤੇ ਪਾਲਣਾ ਰਿਪੋਰਟਾਂ ਦਾਇਰ ਕਰਨ ਲਈ ਲੋੜੀਂਦੇ ਅਧਿਕਾਰੀ ਤਾਇਨਾਤ ਕਰਨ ਦਾ ਵੀ ਨਿਰਦੇਸ਼ ਦਿੱਤਾ,ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੀ ਝਟਕਾ ਲੱਗ ਚੁੱਕਿਆ ਹੈ,ਘੁਟਾਲੇ ਨਾਲ ਸਬੰਧਿਤ ਭ੍ਰਿਸ਼ਟਾਚਾਰ ਤੇ ਮਨੀ ਲਾਂਡ੍ਰਿੰਗ ਮਾਮਲਿਆਂ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਗਿਆ ਸੀ।