BolPunjabDe Buero
ਪੰਜਾਬ ਦੇ ਲੋਕਾਂ ਨੂੰ ਕੇਂਦਰ ਵੱਲੋਂ ਨਵੇਂ ਸਾਲ ਤੋਂ ਪਹਿਲਾਂ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ,ਭਾਰਤੀ ਰੇਲਵੇ ਵੱਲੋਂ 30 ਦਸੰਬਰ ਤੋਂ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ (Vande Bharat Express) ਦੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ,ਇਸ ਦੀ ਜਾਣਕਾਰੀ BJP ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੱਲੋਂ ਦਿੱਤੀ ਗਈ,ਭਾਜਪਾ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਕਿ 30 ਦਸੰਬਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ’ ਐਕਸਪ੍ਰੈਸ ਟ੍ਰੇਨ (Vande Bharat’ Express Train) ਸ਼ੁਰੂ ਹੋਵੇਗੀ,ਇਸ ਲਈ ਉਨ੍ਹਾਂ ਨੇ ਸਮੂਹ ਅੰਮ੍ਰਿਤਸਰ ਸ਼ਹਿਰ ਵਾਸੀਆਂ ਵਲੋਂ ਰੇਲਵੇ ਮੰਤਰਾਲੇ ਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ,PM ਨਰਿੰਦਰ ਮੋਦੀ ਟ੍ਰੇਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ,ਦੱਸ ਦੇਈਏ ਕਿ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ (Vande Bharat Express) ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ,ਇਸ ਦੇ ਚੱਲਣ ਨਾਲ ਹੁਣ ਤਕਰੀਬਨ 5 ਘੰਟਿਆਂ ਵਿਚ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਦਾ ਸਫ਼ਰ ਪੂਰਾ ਕੀਤਾ ਜਾਵੇਗਾ,ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਤੋਂ ਸਾਂਸਦ ਸੁਸ਼ੀਲ ਰਿੰਕੂ ਵੱਲੋਂ ਲੋਕ ਸਭਾ ਵਿਚ ਵੰਦੇ ਐਕਸਪ੍ਰੈਸ ਟ੍ਰੇਨ ਨੂੰ ਪੰਜਾਬ ਵਿਚ ਚਲਾਉਣ ਤੇ ਇਸਦਾ ਸਟਾਪੇਜ ਜਲੰਧਰ ਵਿਚ ਵੀ ਰੱਖਣ ਦੀ ਮੰਗ ਕੀਤੀ ਗਈ ਸੀ, ਜਿਸ ਦੇ ਮੱਦੇਨਜ਼ਰ ਹੁਣ ਵੰਦੇ ਐਕਸਪ੍ਰੈਸ ਟ੍ਰੇਨ ਜਲੰਧਰ ਵਿਚ ਵੀ ਰੁਕੇਗੀ,ਇਸ ਲਈ ਸਾਂਸਦ ਰਿੰਕੂ ਨੇ ਰੇਲ ਮੰਤਰਾਲੇ ਦਾ ਸ਼ੁਕਰੀਆ ਅਦਾ ਕੀਤਾ।