ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
BolPunjabDe Buero
ਸਕੂਲ ਆਫ਼ ਐਮੀਨੈਂਸ (School of Eminence) ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ 9 ਰੋਜ਼ਾ ਸਰਦੀਆਂ ਦਾ ਰਿਹਾਇਸ਼ੀ ਕੈਂਪ ਲਗਾਇਆ ਗਿਆ,ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (School Education Minister Harjot Singh Bains) ਨੇ ਦੱਸਿਆ ਕਿ ਇਹ ਕੈਂਪ ਅੰਮ੍ਰਿਤਸਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਲਗਾਇਆ ਗਿਆ ਹੈ ਜਿਸ ਵਿੱਚ ਸੂਬੇ ਦੇ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਦੇ 600 ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ (Competitive Exams) ਲਈ 360 ਰਣਨੀਤੀਆਂ ਸਿਖਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਗਵੰਤ ਮਾਨ ਸਰਕਾਰ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਗਾਈਡਿੰਗ ਅਤੇ ਕਾਊਂਸਲਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ,ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੈਂਪ 23 ਤੋਂ 31 ਦਸੰਬਰ ਤੱਕ ਲਗਾਇਆ ਜਾਵੇਗਾ।ਕੈਂਪ ਵਿੱਚ ਭਾਗ ਲੈਣ ਲਈ ਸਕੂਲ ਦੇ ਪ੍ਰਿੰਸੀਪਲ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਕੈਂਪ ਬਾਰੇ ਜਾਗਰੂਕ ਕੀਤਾ ਗਿਆ, ਜਿਸ ਉਪਰੰਤ 1500 ਦੇ ਕਰੀਬ ਮੈਡੀਕਲ ਅਤੇ ਨਾਨ-ਮੈਡੀਕਲ ਵਿਦਿਆਰਥੀਆਂ ਦੇ ਮਾਪਿਆਂ ਦੀ ਸਹਿਮਤੀ ਨਾਲ ਰਜਿਸਟ੍ਰੇਸ਼ਨ ਕੀਤੀ ਗਈ।
ਜਿਸ ਉਪਰੰਤ ਪ੍ਰੀਖਿਆ, ਮੈਰਿਟ ਸੂਚੀ ਦੇ ਆਧਾਰ ‘ਤੇ ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ,ਕੈਂਪ ਵਿੱਚ ਵਿਦਿਆਰਥੀਆਂ ਨੇ ਆਈ.ਆਈ.ਟੀ. ਜੇ.ਈ.ਈ (IIT JEE) ਅਤੇ NEET ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਵੱਖ-ਵੱਖ ਨਾਮਵਰ ਸਹਿਭਾਗੀ ਸਿੱਖਿਆ ਸੰਸਥਾਵਾਂ ਦੇ ਅਧਿਆਪਕਾਂ ਦੁਆਰਾ ਕਰਵਾਈ ਜਾਵੇਗੀ,ਵਰਕਸ਼ਾਪ ਵਿੱਚ ਨਾ ਸਿਰਫ਼ ਸਕੂਲ ਦੇ ਅਧਿਆਪਕ ਹੀ ਵਿਦਿਆਰਥੀਆਂ ਨੂੰ ਸਿਖਲਾਈ ਦੇਣਗੇ ਸਗੋਂ ਇੰਡਸਟਰੀ ਦੇ ਨਾਮਵਰ ਅਧਿਆਪਕ ਵੀ ਵਿਦਿਆਰਥੀਆਂ ਨਾਲ ਆਹਮੋ-ਸਾਹਮਣੇ ਹੋਣਗੇ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਵੱਲ ਇਹ ਇੱਕ ਨਿਵੇਕਲਾ ਕਦਮ ਹੈ ਅਤੇ ਇਹ ਆਪਣੀ ਕਿਸਮ ਦਾ ਪਹਿਲਾ ਕੈਂਪ ਹੈ ਜਿਸ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਲਈ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ।